ਫਗਵਾੜਾ, 7 ਅਪੈ੍ਰਲ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਕਟਹਿਰਾ ਚੌਕ ਵਿਖੇ ਸਥਿਤ ਮੰਦਰ 'ਚ ਮੱਥਾ ਟੇਕਣ ਗਏ ਇਕ ਵਿਅਕਤੀ ਦੀ ਐਕਟਿਵਾ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਦਿੰਦਿਆਂ ਪੀੜਤ ਪ੍ਰਵੇਸ਼ ਚੰਦਰ ਨੇ ਦੱਸਿਆ ਕਿ ਉਹ ਸਵੇਰੇ ਕਰੀਬ 7 ਵਜੇ ਮੱਥਾ ਟੇਕਣ ਲਈ ਮੰਦਰ ਆਇਆ ਸੀ ਤੇ ਮੱਥਾ ਟੇਕ ਕੇ ਜਦੋਂ ਵਾਪਸ ਬਾਹਰ ਆਇਆ ਤਾਂ ਦੇਖਿਆ ਕਿ ਉਸ ਦੀ ਐਕਟਿਵਾ ਗ਼ਾਇਬ ਸੀ, ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ, ਜਿਸ 'ਚ ਇਕ ਨੌਜਵਾਨ ਸਕੂਟਰੀ ਚੋਰੀ ਕਰਕੇ ਲੈ ਕੇ ਜਾਂਦਾ ਦਿਖਾਈ ਦੇ ਰਿਹਾ ਹੈ | ਘਟਨਾ ਸੰਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ |