ਕਪੂਰਥਲਾ, 7 ਅਪ੍ਰੈਲ (ਸਡਾਨਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ. ਆਈ. ਕੇਵਲ ਸਿੰਘ ਨੇ ਦਾਣਾ ਮੰਡੀ ਨੇੜੇ ਕਥਿਤ ਦੋਸ਼ੀ ਮੁਨੀਸ਼ ਕੁਮਾਰ ਉਰਫ਼ ਬਿੱਲੂ ਵਾਸੀ ਮੰਗੀ ਕਾਲੋਨੀ ਔਜਲਾ ਫਾਟਕ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ, ਜਦੋਂ ਕਾਬੂ ਕਰਕੇ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |