13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੰਜਾਬ 'ਤੇ ਵਧਦਾ ਕਰਜ਼ਾ ਚਿੰਤਾ ਦਾ ਵਿਸ਼ਾ-ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 08-04-2026
ਫਗਵਾੜਾ, 7 ਅਪੈ੍ਰਲ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵਲੋਂ ਵਿੱਤੀ ਸਾਲ ਦੇ ਪਹਿਲੇ ਹੀ ਹਫ਼ਤੇ 'ਚ 1500 ਕਰੋੜ ਰੁਪਏ ਦਾ ਕਰਜ਼ਾ ਲੈਣ 'ਤੇ ਗਹਿਰੀ ਚਿੰਤਾ ਜਤਾਈ ਹੈ | ਉਨ੍ਹਾਂ ਕਿਹਾ ਕਿ ਰਾਜ ਦਾ ਵਧਦਾ ਕਰਜ਼ਾ ਆਉਣ ਵਾਲੇ ਸਮੇਂ 'ਚ ਗੰਭੀਰ ਵਿੱਤੀ ਸੰਕਟ ਦਾ ਸੰਕੇਤ ਦੇ ਰਿਹਾ ਹੈ, ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ 'ਚ ਪੰਜਾਬ ਦਾ ਕੁਲ ਕਰਜ਼ਾ 4 ਲੱਖ ਕਰੋੜ ਰੁਪਏ ਤੋਂ ਵੱਧ ਹੋ ਚੁੱਕਾ ਹੈ ਤੇ ਜੇਕਰ ਇਹੀ ਰਫ਼ਤਾਰ ਜਾਰੀ ਰਹੀ ਤਾਂ ਇਹ ਸਾਲ ਦੇ ਅੰਤ ਤੱਕ ਹੋਰ ਵੀ ਖ਼ਤਰਨਾਕ ਪੱਧਰ ਤੱਕ ਪਹੁੰਚ ਸਕਦਾ ਹੈ | ਇਹ ਸਥਿਤੀ ਰਾਜ ਦੀ ਆਰਥਿਕ ਸਥਿਰਤਾ ਲਈ ਗੰਭੀਰ ਚੁਣੌਤੀ ਬਣ ਸਕਦੀ ਹੈ | ਉਨ੍ਹਾਂ ਕਿ ਕਰਜ਼ਾ ਲੈਣਾ ਆਪਣੇ ਆਪ 'ਚ ਗਲਤ ਨਹੀਂ ਹੁੰਦਾ, ਪਰ ਇਸ ਦਾ ਉਪਯੋਗ ਉਤਪਾਦਕ ਤੇ ਵਿਕਾਸੀ ਕੰਮਾਂ 'ਚ ਹੋਣਾ ਚਾਹੀਦਾ ਹੈ | ਜੇਕਰ ਕਰਜ਼ੇ ਦਾ ਵੱਡਾ ਹਿੱਸਾ ਸਬਸਿਡੀਆਂ, ਪੁਰਾਣੇ ਬਕਾਇਆ ਜਾਂ ਗੈਰ-ਜ਼ਰੂਰੀ ਖ਼ਰਚਿਆਂ 'ਚ ਜਾ ਰਿਹਾ ਹੈ ਤਾਂ ਇਹ ਭਵਿੱਖ ਲਈ ਬੋਝ ਬਣ ਜਾਂਦਾ ਹੈ | ਉਨ੍ਹਾਂ 300 ਯੂਨਿਟ ਮੁਫ਼ਤ ਬਿਜਲੀ ਵਰਗੀਆਂ ਯੋਜਨਾਵਾਂ 'ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਨੀਤੀਆਂ ਦਾ ਲੰਬੇ ਸਮੇਂ ਦਾ ਵਿੱਤੀ ਪ੍ਰਭਾਵ ਗੰਭੀਰ ਹੁੰਦਾ ਹੈ | ਹਰ ਸਾਲ ਭਾਰੀ ਸਬਸਿਡੀ ਦੇਣ ਨਾਲ ਰਾਜ ਦੇ ਵਿੱਤੀ ਸਰੋਤਾਂ 'ਤੇ ਵਾਧੂ ਦਬਾਅ ਪੈਂਦਾ ਹੈ, ਜਿਸ ਕਾਰਨ ਸਿੱਖਿਆ, ਸਿਹਤ ਤੇ ਬੁਨਿਆਦੀ ਢਾਂਚੇ ਵਰਗੇ ਜ਼ਰੂਰੀ ਖੇਤਰਾਂ ਵਿਚ ਨਿਵੇਸ਼ ਪ੍ਰਭਾਵਿਤ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਿੱਤੀ ਪ੍ਰਬੰਧਨ 'ਚ ਪਾਰਦਰਸ਼ਤਾ ਲਿਆਉਣੀ ਚਾਹੀਦੀ ਹੈ ਤੇ ਲੋਕਾਂ ਨੂੰ ਸਪਸ਼ਟ ਤੌਰ 'ਤੇ ਦੱਸਣਾ ਚਾਹੀਦਾ ਹੈ ਕਿ ਲਿਆ ਗਿਆ ਕਰਜ਼ਾ ਕਿਹੜੇ ਖੇਤਰਾਂ 'ਚ ਖ਼ਰਚ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਸਿੰਘ ਬਾਸੀ ਮੈਮੋਰੀਅਲ ਟਰੱਸਟ ਵਲੋਂ ਰਾਮਗੜ੍ਹੀਆ ਕਾਲਜ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ <br/> ਅਗਲੀ ਖ਼ਬਰ ਪਿੰਡ ਬਾਮੂੰਵਾਲ ਵਿਚ ਪਹਿਲਾ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਕਰਵਾਇਆ <br/>
Ad Position 24