ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਕਾਮ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/>
ਅਜੀਤ ਡੈਸਕ
08-04-2026
ਕਪੂਰਥਲਾ, 7 ਅਪ੍ਰੈਲ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਕਾਮ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਪ੍ਰਭਜੋਤ ਕੌਰ ਤੇ ਪ੍ਰੋ. ਜੀਤਨ ਨੇ ਦੱਸਿਆ ਕਿ ਬੀ.ਕਾਮ ਪਹਿਲੇ ਸਮੈਸਟਰ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਜ਼ਿਲ੍ਹੇ ਵਿਚੋਂ ਦੂਜਾ ਤੇ ਯੂਨੀਵਰਸਿਟੀ ਵਿਚੋਂ 6ਵਾਂ ਸਥਾਨ ਪ੍ਰਾਪਤ ਕੀਤਾ, ਜਦਕਿ ਐਸ਼ਪ੍ਰੀਤ ਕੌਰ ਦੂਜੇ ਤੇ ਗਗਨਦੀਪ ਕੌਰ ਤੀਜੇ ਸਥਾਨ 'ਤੇ ਰਹੀ | ਉਨ੍ਹਾਂ ਕਾਲਜ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਕਾਲਜ ਦਾ ਬੀ.ਕਾਮ. ਭਾਗ ਪਹਿਲੇ ਸਮੈਸਟਰ ਦਾ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਲਗਨ, ਅਨੂਸ਼ਾਸ਼ਨ ਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦਾ ਪ੍ਰਮਾਣ ਹੈ | ਉਨ੍ਹਾਂ ਪ੍ਰੀਖਿਆ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਵੀ ਕਾਲਜ ਦੀਆਂ ਵਿਦਿਆਰਥਣਾਂ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਕੇ ਕਾਲਜ ਦਾ ਨਾਂਅ ਰੌਸ਼ਨ ਕਰਨਗੀਆਂ |