ਸੁਲਤਾਨਪੁਰ ਲੋਧੀ, 7 ਅਪ੍ਰੈਲ (ਥਿੰਦ)-ਪਿਛਲੇ 22 ਸਾਲਾਂ ਤੋਂ ਸੁਲਤਾਨਪੁਰ ਲੋਧੀ ਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਉੱਚ ਪੱਧਰੀ ਅਤੇ ਸਰਵੋਤਮ ਸਿਹਤ ਸਹੂਲਤਾਂ ਦੇਣ ਵਾਲੇ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਵੱਲੋਂ ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਹੁੰਦਿਆਂ 13 ਤੇ 14 ਅਪ੍ਰੈਲ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ ਤੇ ਵੱਖ-ਵੱਖ ਤਰ੍ਹਾਂ ਦੇ ਆਪ੍ਰੇਸ਼ਨਾਂ ਤੇ ਭਾਰੀ ਛੋਟ ਦਿੱਤੀ ਜਾਵੇਗੀ | ਜਿਸ ਵਿਚ ਹਰਨੀਆਂ, ਅਪੈਂਡਿਕਸ, ਪਿੱਤੇ ਦੀਆਂ ਪੱਥਰੀਆਂ, ਬੱਚੇਦਾਨੀ ਦੀਆਂ ਰਸੌਲੀਆਂ, ਬਵਾਸੀਰ ਆਦਿ ਆਪ੍ਰੇਸ਼ਨ ਸਿਰਫ਼ 19999 ਰੁਪਏ ਵਿਚ ਕੀਤੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਡਾ. ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਮਰੀਜ਼ਾਂ ਕੋਲੋਂ ਦਵਾਈਆਂ, ਬੇਹੋਸ਼ੀ ਤੇ ਰਹਿਣ ਸਹਿਣ ਦਾ ਕੋਈ ਖ਼ਰਚ ਨਹੀਂ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਆਧੁਨਿਕ ਮਸ਼ੀਨਾਂ ਤੇ ਯੰਤਰ ਹਨ, ਜਿਨ੍ਹਾਂ ਨਾਲ ਮਰੀਜ਼ ਦਾ ਇਲਾਜ ਕੀਤਾ ਜਾਂਦਾ ਹੈ | ਬਹੁਤੇ ਓਪਰੇਸ਼ਨ ਨਵੀਂ ਤਕਨੀਕ ਨਾਲ ਦੂਰਬੀਨ ਰਾਹੀਂ ਕੀਤੇ ਜਾਂਦੇ ਹਨ, ਜਿਸ ਵਿਚ ਮਰੀਜ਼ਾਂ ਨੂੰ ਬਹੁਤ ਘੱਟ ਤਕਲੀਫ਼ ਸਹਿਣੀ ਪੈਂਦੀ ਹੈ | ਮਰੀਜ਼ ਬਹੁਤ ਜਲਦੀ ਸਿਹਤਯਾਬ ਹੋ ਜਾਂਦੇ ਹਨ | ਇਸ ਮੌਕੇ ਹਸਪਤਾਲ ਦੇ ਚੇਅਰਮੈਨ ਹੈੱਡਮਾਸਟਰ ਸੁਰਜਨ ਸਿੰਘ ਨੇ ਦੱਸਿਆ ਕਿ ਔਰਤ ਰੋਗਾਂ ਦੀ ਮਾਹਿਰ ਡਾ. 24 ਘੰਟੇ ਉਪਲਬਧ ਹੈ | ਹਰ ਤਰ੍ਹਾਂ ਦੀ ਡਲਿਵਰੀ ਦਰਦ ਰਹਿਤ ਕੀਤੀ ਜਾਂਦੀ ਹੈ | ਔਰਤਾਂ ਦੇ ਹਰ ਤਰ੍ਹਾਂ ਦੇ ਰੋਗ ਜਿਸ ਵਿਚ ਬੱਚੇਦਾਨੀ ਤੇ ਛਾਤੀ ਦੀਆਂ ਰਸੌਲੀਆਂ ਦਾ ਇਲਾਜ ਨਵੀਂ ਤਕਨੀਕ ਨਾਲ ਕੀਤਾ ਜਾਂਦਾ ਹੈ | ਇਸ ਤੋਂ ਇਲਾਵਾ ਆਧੁਨਿਕ ਤਕਨੀਕ ਨਾਲ ਗੋਡਿਆਂ ਦੇ ਆਪ੍ਰੇਸ਼ਨ ਅਤੇ ਹੱਡੀਆਂ ਨਾਲ਼ ਸੰਬੰਧਿਤ ਬਿਮਾਰੀਆਂ ਦਾ ਇਲਾਜ ਉਪਲਬਧ ਹੈ | ਉਨ੍ਹਾਂ ਦੱਸਿਆ ਕਿ ਹਰ ਰੋਜ਼ ਪੀ.ਜੀ.ਆਈ. ਦੇ ਮਾਹਿਰ ਡਾਕਟਰ ਉਚੇਚੇ ਤੌਰ ਤੇ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਵਿਚ ਮਰੀਜ਼ਾਂ ਦਾ ਚੈੱਕ ਅੱਪ ਕਰਦੇ ਹਨ | ਉਨ੍ਹਾਂ ਨੇ ਕਿਹਾ ਕਿ ਹੁਣ ਇਲਾਕਾ ਨਿਵਾਸੀਆਂ ਨੂੰ ਆਪਣਾ ਇਲਾਜ ਕਰਵਾਉਣ ਲਈ ਜਲੰਧਰ ਅਤੇ ਲੁਧਿਆਣਾ ਵਿਚਲੇ ਹਸਪਤਾਲਾਂ ਵਿਚ ਜਾਣ ਦੀ ਲੋੜ ਨਹੀਂ, ਸੁਲਤਾਨਪੁਰ ਲੋਧੀ ਵਿਖੇ ਇੱਕ ਹੀ ਛੱਤ ਥੱਲੇ ਸਾਰੀਆਂ ਬਿਮਾਰੀਆਂ ਦੇ ਇਲਾਜ ਉਪਲਬਧ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਿਹਤ ਯੋਜਨਾ ਅਧੀਨ ਮਰੀਜ਼ਾਂ ਦਾ ਹਸਪਤਾਲ ਵਿਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ |
ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਵਲੋਂ ਵਿਸਾਖੀ ਮੌਕੇ ਮੁਫ਼ਤ ਮੈਡੀਕਲ ਕੈਂਪ ਤੇ ਆਪ੍ਰੇਸ਼ਨਾਂ ਤੇ ਭਾਰੀ ਛੋਟ <br/>
ਅਜੀਤ ਡੈਸਕ
08-04-2026