ਕਪੂਰਥਲਾ, 7 ਅਪ੍ਰੈਲ (ਵਿ.ਪ੍ਰ.)-ਖ਼ਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸ਼ਵ ਦਸਤਾਰ ਦਿਵਸ ਮਨਾਉਣ ਸਬੰਧੀ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ (ਰਜਿ.) ਕਪੂਰਥਲਾ ਦੀ ਇਕ ਮੀਟਿੰਗ ਸਭਾ ਦੇ ਮੁੱਖ ਸੇਵਾਦਾਰ ਨਿਰਮਲ ਸਿੰਘ ਪੱਤੜ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਦੇ ਹਾਲ ਵਿਚ ਹੋਈ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਲਈ 12 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਵਿਚ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 14 ਅਪ੍ਰੈਲ ਦਿਨ ਮੰਗਲਵਾਰ ਨੂੰ ਸਵੇਰੇ ਸਾਢੇ 10 ਵਜੇ ਪੈਣਗੇ | ਉਪਰੰਤ ਸਾਢੇ 11 ਵਜੇ ਤੱਕ ਗੁਰਦੁਆਰਾ ਸਾਹਿਬ ਦੀਆਂ ਸੰਗਤਾਂ ਵਲੋਂ ਸ਼ਬਦ ਗਾਇਣ ਕੀਤਾ ਜਾਵੇਗਾ ਤੇ ਬਾਅਦ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰੈਣ ਸਿੰਘ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਸਭਾ ਦੇ ਪ੍ਰੈੱਸ ਸਕੱਤਰ ਜਸਪਾਲ ਸਿੰਘ ਚੱਢਾ ਨੇ ਦੱਸਿਆ ਕਿ 13 ਅਪ੍ਰੈਲ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਤੋਂ ਲੈ ਕੇ 1 ਵਜੇ ਤੱਕ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਤੇ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਨੌਜਵਾਨ ਸੇਵਕ ਸਭਾ ਕਪੂਰਥਲਾ ਦੇ ਸਹਿਯੋਗ ਨਾਲ ਵਿਸ਼ਵ ਦਸਤਾਰ ਦਿਵਸ ਮਨਾਇਆ ਜਾਵੇਗਾ | ਇਸ ਮੌਕੇ ਬੱਚੇ ਬੱਚੀਆਂ ਦੇ ਦਸਤਾਰ, ਦੁਮਾਲੇ, ਕੁਇਜ ਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ ਤੇ ਇਨ੍ਹਾਂ ਮੁਕਾਬਲਿਆਂ ਵਿਚ ਜੇਤੂਆਂ ਤੋਂ ਇਲਾਵਾ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਜਾਵੇਗਾ | ਮੀਟਿੰਗ ਵਿਚ ਸਾਬਕਾ ਕੌਂਸਲਰ ਇੰਜ. ਛੱਜਾ ਸਿੰਘ, ਸੇਵਾ ਮੁਕਤ ਪਿ੍ੰਸੀਪਲ ਕੇਵਲ ਸਿੰਘ, ਜਸਵੀਰ ਸਿੰਘ ਨਾਰਵੇ, ਮਾਸਟਰ ਗੁਰਬਿੰਦਰ ਸਿੰਘ, ਸ਼ਿਵਦੇਵ ਸਿੰਘ ਕਾਹਲੋਂ, ਪ੍ਰੀਤਮ ਸਿੰਘ, ਪਰਮਜੀਤ ਸਿੰਘ, ਮੱਸਾ ਸਿੰਘ, ਇੰਜ. ਰਤਨ ਸਿੰਘ, ਚਰਨ ਸਿੰਘ ਵੜੈਚ, ਊਧਮ ਸਿੰਘ, ਹਰਭਜਨ ਸਿੰਘ ਭਸੀਨ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਰਮਨਦੀਪ ਸਿੰਘ ਵਾਲੀਆ, ਗੁਰਦਿਆਲ ਸਿੰਘ, ਅਵਤਾਰ ਸਿੰਘ, ਕਰਨੈਲ ਸਿੰਘ ਘੱਗ, ਦਲਬੀਰ ਸਿੰਘ ਖਹਿਰਾ, ਬਲਕਾਰ ਸਿੰਘ, ਬਲਵਿੰਦਰ ਸਿੰਘ ਰੰਧਾਵਾ, ਚੈਨ ਸਿੰਘ ਆਦਿ ਹਾਜ਼ਰ ਸਨ |
ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਸੰਬੰਧ ਵਿਚ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਵਿਚ ਸਮਾਗਮ 14 ਨੂੰ <br/>
ਅਜੀਤ ਡੈਸਕ
08-04-2026