ਸੁਲਤਾਨਪੁਰ ਲੋਧੀ, 7 ਅਪ੍ਰੈਲ (ਨਰੇਸ਼ ਹੈਪੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਨਤੀਜਿਆਂ 'ਚੋਂ ਕਾਲਜ ਦੇ ਆਈ. ਟੀ. ਕੰਪਿਊਟਰ ਵਿਭਾਗ ਐਮ. ਐਸ. ਸੀ ਸਮੈਸਟਰ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ 'ਚ ਵਿਦਿਆਰਥਣਾਂ ਰੁਪਿੰਦਰ ਕੌਰ ਸਪੁੱਤਰੀ ਸਤਨਾਮ ਸਿੰਘ ਨੇ 8.55 ਐਸ. ਜੀ. ਪੀ. ਏ. ਤੇ ਜਸਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ 8.55 ਐਸ. ਜੀ. ਪੀ. ਏ. ਹਾਸਿਲ ਕਰਕੇ ਕਾਲਜ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਜੋਤੀ ਪੁੱਤਰੀ ਤਰਸੇਮ ਸਿੰਘ ਨੇ 8.27 ਐਸ. ਜੀ. ਪੀ. ਏ. ਦੂਜਾ ਸਥਾਨ ਹਾਸਿਲ ਕੀਤਾ ਤੇ ਇਸ ਦੇ ਨਾਲ ਹੀ ਨੇਹਾ ਪੁੱਤਰੀ ਸੁਰਜੀਤ ਨੇ 8.09 ਐਸ. ਜੀ. ਪੀ. ਏ. ਦੇ ਨਾਲ ਕਾਲਜ 'ਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਵਿਦਿਆਰਥੀਆਂ ਨੇ ਕਾਲਜ 'ਚੋਂ ਪੁਜ਼ੀਸ਼ਨਾਂ ਹਾਸਿਲ ਕਰਕੇ ਕਾਲਜ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਵੀ ਨਾਂਅ ਰੌਸ਼ਨ ਕੀਤਾ | ਇਸ ਮੌਕੇ ਕਾਲਜ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਕਾਲਜ ਦੇ ਸਕੱਤਰ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਡਮ ਹਰਨਿਆਮਤ ਕੌਰ ਤੇ ਨਿਮਰਤਾ ਕੌਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਜ਼ਿੰਦਗੀ 'ਚ ਹੋਰ ਉਚੇਰੀਆਂ ਪ੍ਰਾਪਤੀਆਂ ਕਰਨ ਅਤੇ ਕਾਲਜ ਦਾ ਇਸੇ ਤਰ੍ਹਾਂ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ |