12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਨਵ-ਨਿਯੁਕਤ ਡੀ. ਸੀ. ਦਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 08-04-2026
ਕਪੂਰਥਲਾ, 7 ਅਪ੍ਰੈਲ (ਸਡਾਨਾ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਤੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਯੂਨੀਅਨ ਦਾ ਇਕ ਵਫ਼ਦ ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਮਿਲਿਆ | ਇਸ ਮੌਕੇ ਯੂਨੀਅਨ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਗੁਲਦਸਤਾ ਭੇਟ ਕਰਕੇ ਉਨ੍ਹਾਂ ਨੂੰ ਜੀ ਆਇਆ ਆਖਿਆ ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਯੂਨੀਅਨ ਆਗੂਆਂ ਤੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਕਰਮਚਾਰੀਆਂ ਦੀ ਬਿਹਤਰੀ ਲਈ ਤੇ ਲੋਕਾਂ ਦੀ ਸਹੂਲਤ ਲਈ ਇਕਜੁੱਟ ਹੋ ਕੇ ਕੰਮ ਕਰਨਗੇ ਤੇ ਦਫ਼ਤਰੀ ਕੰਮ ਦੌਰਾਨ ਜੋ ਵੀ ਮੁਸ਼ਕਲਾਂ ਆਉਣਗੀਆਂ ਉਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ | ਇਸ ਮੌਕੇ ਨਰਿੰਦਰ ਸਿੰਘ ਚੀਮਾ, ਹਰਪ੍ਰੀਤ ਸਿੰਘ ਸੰਧੂ, ਸੁਖਜਿੰਦਰ ਸਿੰਘ, ਦਵਿੰਦਰਪਾਲ ਸਿੰਘ ਅਹੂਜਾ, ਸਰਿਤਾ ਬਹਿਲ, ਕੁਲਜੀਤ ਸਿੰਘ, ਗੋਲਡੀ ਪ੍ਰਾਸ਼ਰ, ਸੁਖਜਿੰਦਰਪਾਲ, ਨਰਿੰਦਰ ਭੱਲਾ, ਵਨੀਤ ਓਬਰਾਏ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਮੀਰਾ ਵਿਖੇ ਪੁਲਿਸ ਨੇ ਸਰਚ ਅਭਿਆਨ ਚਲਾਇਆ <br/> ਅਗਲੀ ਖ਼ਬਰ ਬਦਲਾਅ ਦਾ ਨਾਅਰਾ ਦੇ ਕੇ ਸੱਤਾ 'ਚ ਆਈ 'ਆਪ' ਦੀ ਸਰਕਾਰ ਹਰ ਮੁਹਾਜ਼ 'ਤੇ ਫ਼ੇਲ੍ਹ ਹੋਈ-ਐਚ. ਐਸ. ਵਾਲੀਆ <br/>
Ad Position 24