ਸੁਭਾਨਪੁਰ, 7 ਅਪ੍ਰੈਲ (ਸਤਨਾਮ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਕਪੂਰਥਲਾ ਦੇ ਐਸ. ਐਸ. ਪੀ. ਗੌਰਵ ਤੂਰਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਵਲੋਂ ਸਰਚ ਅਭਿਆਨ ਚਲਾਇਆ | ਇਸ ਮੌਕੇ ਪਿੰਡ ਵਿਚ ਹਫ਼ੜਾ ਦਫ਼ੜੀ ਵਾਲਾ ਮਾਹੌਲ ਬਣ ਗਿਆ | ਅਚਾਨਕ ਵੱਡੀ ਗਿਣਤੀ 'ਚ ਪੁਲਿਸ ਪਾਰਟੀ ਨੂੰ ਦੇਖ ਕੇ ਲੋਕ ਘਬਰਾ ਗਏ | ਇਸ ਮੌਕੇ ਡੀ. ਐਸ. ਪੀ. ਕਰਨੈਲ ਸਿੰਘ ਨੇ ਕਿਹਾ ਕਿ ਜੋ ਲੋਕ ਨਸ਼ੇ ਦਾ ਕਾਰੋਬਾਰ ਕਰਦੇ ਹਨ, ਜਿਨ੍ਹਾਂ 'ਤੇ ਪਰਚੇ ਦਰਜ ਹਨ | ਉਨ੍ਹਾਂ ਦੇ ਘਰਾਂ ਵਿਚ ਸਰਚ ਆਪੇ੍ਰਸ਼ਨ ਕੀਤਾ ਜਾ ਰਿਹਾ ਹੈ | ਕਾਬੂ ਆਉਣ 'ਤੇ ਦੋਸ਼ੀ ਬਖ਼ਸ਼ੇ ਨਹੀਂ ਜਾਣਗੇ | ਇਸ ਮੌਕੇ ਡੀ. ਐਸ. ਪੀ. ਹਰਪ੍ਰੀਤ ਸਿੰਘ ਤੇ ਸਭ ਡਵੀਜ਼ਨ ਭੁਲੱਥ ਦੇ ਡੀ. ਐਸ. ਪੀ. ਕਰਨੈਲ ਸਿੰਘ ਨੇ ਦੱਸਿਆ ਕਿ ਜੋ ਲੋਕ ਨਸ਼ੇ ਦਾ ਕਾਰੋਬਾਰ ਕਰਦੇ ਹਨ | ਉਨ੍ਹਾਂ ਦੇ ਘਰਾਂ 'ਚ ਸਰਚ ਆਪੇ੍ਰਸ਼ਨ ਚਲਾਇਆ ਗਿਆ ਹੈ | ਉਨ੍ਹਾਂ ਨੂੰ ਸਖ਼ਤ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ ਨਹੀਂ ਤਾਂ ਇਹ ਇਲਾਕਾ ਛੱਡ ਦੇਣ | ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਕੀਤੀ ਜਾਵੇਗੀ |