ਕਪੂਰਥਲਾ, 7 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪਿੰਡ ਬੂਲਪੁਰ ਦੇ ਨਜ਼ਦੀਕ ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ 3 ਪ੍ਰਵਾਸੀ ਮਜ਼ਦੂਰ ਜ਼ਖ਼ਮੀ ਹੋ ਗਏ | ਇਸ ਸੰਬੰਧੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਇੰਗਲੇਸ਼ ਪੁੱਤਰ ਰਜਿੰਦਰ ਵਾਸੀ ਨਸੀਰੇਵਾਲ ਨੇ ਦੱਸਿਆ ਕਿ ਉਹ ਆਪਣੇ ਦੋ ਸਾਥੀ ਕੁੰਦਨ ਤੇ ਵਿਕਰਮ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਉਹ ਪਿੰਡ ਬੂਲਪੁਰ ਨੇੜੇ ਪਹੁੰਚੇ ਤਾਂ ਕਾਰ ਨੇ ਬੈਕ ਕਰਕੇ ਉਨ੍ਹਾਂ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ ਤੇ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ, ਜਿਨ੍ਹਾਂ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿਥੇ ਡਿਊਟੀ ਡਾਕਟਰ ਵੰਦਨਾ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ ਅਤੇ ਵਿਕਰਮ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ ਅਤੇ ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |