12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਖੈੜਾ ਦੋਨਾ ਨੇੜੇ ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ 'ਚ ਇਕ ਔਰਤ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 08-04-2026
ਕਪੂਰਥਲਾ, 7 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਕਪੂਰਥਲਾ ਰੋਡ 'ਤੇ ਖੈੜਾ ਦੋਨਾਂ ਨੇੜੇ ਐਕਟੀਵਾ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਔਰਤ ਜ਼ਖ਼ਮੀ ਹੋ ਗਈ, ਜਿਸ ਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਕਪੂਰਥਲਾ ਇਲਾਜ ਲਈ ਦਾਖਲ ਕਰਵਾਇਆ | ਜ਼ੇਰੇ ਇਲਾਜ ਸਪਨਾ ਪਤਨੀ ਬਲਵੰਤ ਵਾਸੀ ਤਰਲੋਕਪੁਰਾ ਨੇ ਦੱਸਿਆ ਕਿ ਉਹ ਆਪਣੀ ਭਾਣਜੀ ਨਾਲ ਭਾਣੋਲੰਗਾ ਤੋਂ ਵਾਪਸ ਕਪੂਰਥਲਾ ਵੱਲ ਨੂੰ ਐਕਟਿਵਾ 'ਤੇ ਆ ਰਹੀ ਸੀ ਤਾਂ ਰਸਤੇ 'ਚ ਮੋਟਰਸਾਈਕਲ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਵਿਚ ਉਹ ਗੰਭੀਰ ਜ਼ਖਮੀ ਹੋ ਗਈ | ਰਾਹਗੀਰਾਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਜਿਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ ਤੇ ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਹੁਸ਼ਿਆਰਪੁਰ ਦੀ ਟੀਮ ਨੇ ਜਿੱਤਿਆ <br/> ਅਗਲੀ ਖ਼ਬਰ ਮੀਂਹ ਨੇ ਕਿਸਾਨਾਂ ਦੀ ਉਡਾਈ ਨੀਂਦ, ਕਣਕ ਦੇ ਦਾਣੇ ਖ਼ਰਾਬ ਹੋਣ ਦਾ ਡਰ
Ad Position 24