12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਅਧਿਆਪਕਾਂ ਦੇ ਮਸਲਿਆਂ ਸੰਬੰਧੀ ਐਸ. ਸੀ./ਬੀ. ਸੀ. ਇੰਪਲਾਈਜ਼ ਫੈਡਰੇਸ਼ਨ ਦਾ ਵਫ਼ਦ ਏ. ਡੀ. ਸੀ. ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 08-04-2026
ਕਪੂਰਥਲਾ, 7 ਅਪ੍ਰੈਲ (ਸਡਾਨਾ)-ਗਜ਼ਟਿਡ ਤੇ ਨਾਨ ਗਜ਼ਟਿਡ ਐਸ. ਸੀ./ਬੀ. ਸੀ. ਇੰਪਲਾਈਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਤਵੰਤ ਸਿੰਘ ਟੂਰਾ ਦੀ ਅਗਵਾਈ ਹੇਠ ਮਨਜੀਤ ਗਾਟ, ਸੰਤੋਖ ਸਿੰਘ ਮੱਲੀ, ਲਖਵੀਰ ਚੰਦ, ਬਲਵਿੰਦਰ ਨਿਧੜਕ, ਹਰਜਿੰਦਰ ਹੈਰੀ ਤੇ ਵਿਨੋਦ ਕੁਮਾਰ ਆਦਿ ਅਧਿਆਪਕਾਂ ਦਾ ਇਕ ਵਫ਼ਦ ਆਪਣੀਆਂ ਮੰਗਾਂ ਸੰਬੰਧੀ ਏ. ਡੀ. ਸੀ. ਨਵਨੀਤ ਕੌਰ ਬੱਲ ਨੂੰ ਮਿਲਿਆ | ਮੀਟਿੰਗ ਦੌਰਾਨ ਡਰੱਗ ਸੋਸ਼ਲ ਸਰਵੇ, ਐਸ. ਆਈ. ਆਰ. ਦੌਰਾਨ ਬੀ. ਐਲ. ਓ. ਨੂੰ ਆ ਰਹੀਆਂ ਮਾਨਸਿਕ ਪ੍ਰੇਸ਼ਾਨੀਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਜਨਗਣਨਾ ਦੀਆਂ ਡਿਊਟੀਆਂ ਵਿਚ ਵਿਕਲਾਂਗ ਅਤੇ ਅਣਵਿਆਹੀਆਂ ਲੜਕੀਆਂ ਦੇ ਨਾਲ ਨਾਲ ਕਪਿਲ ਕੇਸ ਆਦਿ ਨੂੰ ਛੋਟ ਦੇਣ ਦੀ ਮੰਗ ਕੀਤੀ ਗਈ | ਇਸ ਮੌਕੇ ਡਾ. ਬੀ. ਆਰ. ਅੰਬੇਡਕਰ ਦੇ ਵੱਖ-ਵੱਖ ਥਾਵਾਂ 'ਤੇ ਲੱਗੇ ਬੁੱਤਾਂ ਨਾਲ ਛੇੜਛਾੜ ਦੇ ਮਾਮਲੇ ਸੰਬੰਧੀ ਵੀ ਸਰਕਾਰ ਪਾਸੋਂ ਮੰਗ ਕੀਤੀ ਗਈ ਸਰਕਾਰ ਇਨ੍ਹਾਂ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਵੇ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਵਲੋਂ ਡਰੱਗ ਸੋਸ਼ਲ ਸਰਵੇ 'ਚ ਅਧਿਆਪਕਾਂ ਦੀ ਜਬਰੀ ਡਿਊਟੀ ਨਾ ਲਗਾਉਣ ਦਾ ਮਾਮਲਾ ਵੀ ਗੰਭੀਰਤਾ ਨਾਲ ਵਿਚਾਰਿਆ | ਇਸ ਸੰਬੰਧੀ ਏ. ਡੀ. ਸੀ. ਨਵਨੀਤ ਕੌਰ ਬੱਲ ਨੇ ਕਿਹਾ ਕਿ ਸਿਰਫ਼ ਸਹਿਮਤੀ ਦੇਣ ਵਾਲੇ ਅਧਿਆਪਕਾਂ ਨੂੰ ਹੀ ਇਸ ਡਿਊਟੀ 'ਤੇ ਤਾਇਨਾਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਸਰਵੇ ਦੌਰਾਨ ਕਰਮਚਾਰੀਆਂ ਨੂੰ ਸਕੂਲ ਸਮੇਂ ਕੰਮ ਕਰਨ ਅਤੇ ਸੁਰੱਖਿਆ ਪ੍ਰਦਾਨ ਕਰਨ ਦੀ ਵੀ ਮੰਗ ਕੀਤੀ ਗਈ | ਵਫ਼ਦ ਵਲੋਂ ਸੁਰੱਖਿਆ ਦੇ ਮਾਮਲਿਆਂ ਨੂੰ ਲੈ ਕੇ ਐਸ. ਪੀ. ਨਾਲ ਵੀ ਮੁਲਾਕਾਤ ਕੀਤੀ ਗਈ ਤੇ ਫਗਵਾੜਾ ਵਿਖੇ ਤਾਇਨਾਤ ਬੀ. ਐਲ. ਓ. ਸਵ. ਅਵਤਾਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦਾ ਮੁੱਦਾ ਵੀ ਚੁੱਕਿਆ ਗਿਆ | ਅਧਿਆਪਕ ਆਗੂਆਂ ਵਲੋਂ ਏ. ਡੀ. ਸੀ. ਤੇ ਐਸ.ਪੀ. ਨੂੰ ਮੰਗ-ਪੱਤਰ ਵੀ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮਾਤਾ ਕੁਲਦੀਪ ਕੌਰ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਰਾਜ ਪੱਧਰੀ ਥੀਏਟਰ ਫੈਸਟੀਵਲ ਕੇ. ਐਲ. ਸਹਿਗਲ ਪੰਜਾਬੀ ਰੰਗ ਉਤਸਵ ਛੇਵਾਂ ਐਡੀਸ਼ਨ ਸ਼ੁਰੂ <br/>
Ad Position 24