ਫਗਵਾੜਾ, 7 ਅਪੈ੍ਰਲ (ਚਾਨਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਰਾਜੂ ਦੀ ਮਾਤਾ ਕੁਲਦੀਪ ਕੌਰ ਦਾ ਅੰਤਿਮ ਸੰਸਕਾਰ ਅੱਜ ਦਰਵੇਸ਼ ਪਿੰਡ ਸ਼ਮਸ਼ਾਨਘਾਟ ਵਿਖੇ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਲੋਕ ਹਾਜ਼ਰ ਹੋਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਸੰਤ ਗੁਰਚਰਨ ਸਿੰਘ ਪੰਡਵਾਂ, ਸੰਤ ਮਹਿੰਦਰ ਦਾਸ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ, ਬਾਬਾ ਸੁਮੇਸ਼ਾਹ ਕੁੱਲੇ ਵਾਲੇ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਸਤਬੀਰ ਸਿੰਘ ਸਾਬੀ, ਬਲਭੱਦਰ ਸੈਨ ਦੁੱਗਲ, ਜਸਪਾਲ ਸਿੰਘ, ਰਾਮ ਮੂਰਤੀ ਭਾਣੋਕੀ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਹਿਰੀਆਂ, ਡਾਕਟਰਾਂ ਤੇ ਪੱਤਰਕਾਰ ਭਾਈਚਾਰੇ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਨਮਿਤ ਅੰਤਿਮ ਅਰਦਾਸ 15 ਅਪੈ੍ਰਲ ਨੂੰ ਗੁਰਦੁਆਰਾ ਸਿੰਘ ਸਭਾ ਦਰਵੇਸ਼ ਪਿੰਡ ਵਿਖੇ ਦੁਪਹਿਰ 1 ਵਜੇ ਹੋਵੇਗੀ |