12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਭਾਜਪਾ ਦੀ ਮਜ਼ਬੂਤ ਸਥਿਤੀ ਲੱਖਾਂ ਵਰਕਰਾਂ ਦੇ ਸਮਰਪਣ ਤੇ ਕੁਰਬਾਨੀ ਦਾ ਨਤੀਜਾ-ਮਨੋਰੰਜਨ ਕਾਲੀਆ <br/>

Ad Position 21
No active advertisement
ਅਜੀਤ ਡੈਸਕ 08-04-2026
ਕਪੂਰਥਲਾ, 7 ਅਪ੍ਰੈਲ (ਅਮਰਜੀਤ ਕੋਮਲ)-ਭਾਜਪਾ ਦਾ ਸਥਾਪਨਾ ਦਿਵਸ ਸਿਰਫ਼ ਜਸ਼ਨ ਮਨਾਉਣ ਦਾ ਮੌਕਾ ਨਹੀਂ, ਸਗੋਂ ਇਕ ਸੰਕਲਪ ਦਾ ਦਿਨ ਹੈ, ਕਿਉਂਕਿ ਇਸੇ ਦਿਨ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ, ਪੰਡਿਤ ਦੀਨ ਦਿਆਲ ਉਪਾਧਿਆਇ ਦੇ ਵਿਚਾਰ ਤੇ ਅਟੱਲ ਬਿਹਾਰੀ ਵਾਜਪਾਈ ਦੀ ਅਗਵਾਈ 'ਚ ਭਾਜਪਾ ਦੀ ਨੀਂਹ ਰੱਖੀ ਗਈ ਸੀ, ਜੋ ਇਸ ਸਮੇਂ ਦੁਨੀਆ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਬਣੀ ਹੈ | ਇਹ ਪ੍ਰਗਟਾਵਾ ਮਨੋਰੰਜਨ ਕਾਲੀਆ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਭਾਜਪਾ ਦੇ 47ਵੇਂ ਸਥਾਪਨਾ ਦਿਵਸ ਦੇ ਸੰਬੰਧ ਵਿਚ ਸਥਾਨਕ ਧਰਮ ਸਭਾ ਵਿਚ ਕਰਵਾਏ ਇਕ ਸਮਾਗਮ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਸੰਗਠਨ ਦੀਆਂ ਪ੍ਰਾਪਤੀਆਂ ਤੇ ਭਵਿੱਖ ਦੀ ਦਿਸ਼ਾ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਪਾਰਟੀ ਦਾ ਸਥਾਪਨਾ ਦਿਵਸ ਮਨਾਉਣਾ ਉਨ੍ਹਾਂ ਲਈ ਸੁਭਾਗ ਵਾਲੀ ਗੱਲ ਹੈ | ਮਨੋਰੰਜਨ ਕਾਲੀਆ ਨੇ ਕਿਹਾ ਕਿ ਪਾਰਟੀ ਦੀ ਤਾਕਤ ਇਸ ਦੇ ਸਮਰਪਿਤ ਵਰਕਰ ਹਨ | ਇਸ ਲਈ ਪਾਰਟੀ ਦੀ ਹਾਈਕਮਾਨ ਦੇ ਉਦੇਸ਼ਾਂ ਅਨੁਸਾਰ ਵਰਕਰਾਂ ਨੂੰ ਸਿਖਲਾਈ ਦੇਣ ਦੀ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਮੰਤਵ ਵਰਕਰਾਂ ਵਿਚ ਵਿਚਾਰਧਾਰਕ ਵਚਨਬੱਧਤਾ ਪੈਦਾ ਕਰਨਾ ਤੇ ਉਨ੍ਹਾਂ ਦੀ ਕਾਰਜਸ਼ੈਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ | ਉਨ੍ਹਾਂ ਭਾਜਪਾ ਦੇ ਸਾਬਕਾ ਕੌਮੀ ਪ੍ਰਧਾਨਾਂ, ਸੀਨੀਅਰ ਆਗੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਕਿ ਭਾਜਪਾ ਦੀ ਮਜ਼ਬੂਤ ਸਥਿਤੀ ਲੱਖਾਂ ਵਰਕਰਾਂ ਦੇ ਸਮਰਪਣ ਤੇ ਕੁਰਬਾਨੀ ਦਾ ਸਿੱਟਾ ਹੈ | ਇਸ ਤੋਂ ਪਹਿਲਾਂ ਮਨੋਰੰਜਨ ਕਾਲੀਆ ਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਤੇ ਪੰਡਿਤ ਦੀਨ ਦਿਆਲ ਉਪਾਧਿਆਇ ਦੀ ਤਸਵੀਰ 'ਤੇ ਫ਼ੁਲ ਅਰਪਿਤ ਕਰਕੇ ਉਨ੍ਹਾਂ ਨੂੰ ਯਾਦ ਕੀਤਾ | ਸਮਾਗਮ 'ਚ ਪਾਰਟੀ ਦੇ ਸੂਬਾਈ ਆਗੂ ਉਮੇਸ਼ ਸ਼ਾਰਧਾ, ਸ਼ਾਮ ਸੁੰਦਰ ਅਗਰਵਾਲ, ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਐਸ. ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਸਭਰਵਾਲ, ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਸਰਕਲ ਪ੍ਰਧਾਨ ਸਰਬਜੀਤ ਸਿੰਘ ਦਿਉਲ, ਬਲਵੰਤ ਸਿੰਘ ਬੂਟਾਂ, ਸੀਨੀਅਰ ਆਗੂ ਜਗਦੀਸ਼ ਸ਼ਰਮਾ, ਮਹਿੰਦਰ ਸਿੰਘ ਬਲੇਰ, ਮਧੂ ਸੂਦ, ਰਮੇਸ਼ ਸ਼ਰਮਾ, ਗੋਰਾ ਗਿੱਲ, ਚੰਦਰ ਸ਼ੇਖਰ, ਈਸ਼ਾ ਮਹਾਜਨ, ਮੱਸਾ ਸਿੰਘ, ਡਾ. ਅਮਰਨਾਥ, ਰਵਿੰਦਰ ਸ਼ਰਮਾ, ਸੁਨੀਲ ਸ਼ਰਮਾ, ਰਿੱਤੂ ਕੁਮਰਾ, ਆਭਾ ਨੰਦ, ਸੁਸ਼ੀਲ ਸ਼ਰਮਾ, ਗੁਰਜੀਤ ਸਿੰਘ, ਸਾਹਿਲ ਵਾਲੀਆ, ਅਕਸ਼ਿਤ ਕਾਲੀਆ, ਅੰਕੁਸ਼ ਚੌਹਾਨ, ਅੰਕੁਰ ਅਰੋੜਾ, ਬੌਬੀ ਮਲਹੋਤਰਾ, ਸ਼ਾਰਪ ਸਭਰਵਾਲ, ਅਸ਼ੀਸ਼ ਮਹਿਤਾ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜਸਵੰਤ ਸਿੰਘ ਕਾਰ ਸੇਵਾ ਵਾਲੇ ਮਹਾਂਪੁਰਖਾਂ ਤੇ ਸਾਥੀਆਂ ਦਾ ਸਨਮਾਨ ਕੀਤਾ ਗਿਆ ਅਗਲੀ ਖ਼ਬਰ ਮੌਸਮ 'ਚ ਅਣਕਿਆਸੀ ਤਬਦੀਲੀ ਕਾਰਨ ਕਿਸਾਨ ਖ਼ਰਬੂਜ਼ੇ ਤੇ ਹਦਵਾਣੇ ਦੀ ਫ਼ਸਲ ਵੱਲ ਵਿਸ਼ੇਸ਼ ਧਿਆਨ ਦੇਣ-ਡਾ. ਦਲਜੀਤ ਸਿੰਘ ਗਿ...
Ad Position 24