27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਵਿਅਕਤੀ ਜ਼ਖਮੀ <br/>

Ad Position 21
No active advertisement
ਅਜੀਤ ਡੈਸਕ 09-04-2026
ਕਪੂਰਥਲਾ, 8 ਅਪੈ੍ਰਲ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਰੋਡ 'ਤੇ ਅੰਮਿ੍ਤਸਰ ਚੁੰਗੀ ਨੇੜੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ | ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਵਿਸ਼ਾਲ ਪੁੱਤਰ ਮਨੋਹਰ ਲਾਲ ਵਾਸੀ ਕੋਕਲਪੁਰ ਦੇ ਪਰਿਵਾਰਕ ਮੈਂਬਰ ਜੋਬਨਦੀਪ ਸਿੰਘ ਨੇ ਦੱਸਿਆ ਕਿ ਵਿਸ਼ਾਲ ਸੁਭਾਨਪੁਰ ਰੋਡ 'ਤੇ ਕਪੂਰਥਲਾ ਵੱਲ ਨੂੰ ਪੈਦਲ ਆ ਰਿਹਾ ਸੀ, ਜਦੋਂ ਉਹ ਅੰਮਿ੍ਤਸਰ ਚੁੰਗੀ ਨੇੜੇ ਪਹੁੰਚਿਆਂ ਤਾਂ ਇਕ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਜਿਸਨੂੰ ਰਾਹਗੀਰਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਲੈ ਕੇ ਆਏ | ਜਿੱਥੇ ਉਸਦਾ ਇਲਾਜ ਡਿਊਟੀ ਡਾ. ਜਸ਼ਨ ਵਲੋਂ ਜਾਰੀ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬੱਸ ਨੂੰ ਲੁੱਟਣ ਵਾਲੇ ਦੋਵੇਂ ਦੋਸ਼ੀ ਗਿ੍ਫ਼ਤਾਰ <br/> ਅਗਲੀ ਖ਼ਬਰ ਸ੍ਰੀ ਬ੍ਰਾਹਮਣ ਸਭਾ ਸਰਹਿੰਦ ਵਲੋਂ ਪਰਸ਼ੂਰਾਮ ਜੈਅੰਤੀ ਤੇ ਅਕਸ਼ੈ ਤਿ੍ਤਿਆ ਮਨਾਉਣ ਸੰਬੰਧੀ ਤਿਆਰੀਆਂ ਮੁਕੰਮਲ
Ad Position 24