27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

Ad Position 21
No active advertisement
ਅਜੀਤ ਡੈਸਕ 09-04-2026

ਪੀ.ਜੀ.ਆਈ. ਨੇ ਮੇਰੇ ਲੜਕੇ ਨੂੰ ਦਾਖ਼ਲ ਕਰਨ ਤੋਂ ਕੀਤਾ ਸੀ ਇਨਕਾਰ-ਭਗਵਾਨ ਦਾਸ
ਕਪੂਰਥਲਾ, 8 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਹਾਲਟ ਨੰਬਰ-2 'ਤੇ ਰੇਲ ਗੱਡੀ ਚੜ੍ਹਨ ਸਮੇਂ ਗੰਭੀਰ ਜ਼ਖਮੀ ਹੋਏ ਨੌਜਵਾਨ ਦੀ ਚੰਡੀਗੜ੍ਹ ਵਿਖੇ ਅੱਜ ਇਲਾਜ ਦੌਰਾਨ ਮੌਤ ਹੋ ਗਈ | ਜਿਸਦੀ ਲਾਸ਼ ਨੂੰ ਰੇਲਵੇ ਪੁਲਿਸ ਵਲੋਂ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਮਿ੍ਤਕ ਨੌਜਵਾਨ ਗੁਰਪ੍ਰਤਾਪ ਸਿੰਘ ਵਾਸੀ ਜੱਖੂਪੁਰ ਖੁਰਦ ਲੋਹੀਆਂ ਦੇ ਪਿਤਾ ਭਗਵਾਨ ਦਾਸ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਬੀਤੀ 31 ਮਾਰਚ ਨੂੰ ਚੰਡੀਗੜ੍ਹ ਕਾਲਜ ਵਿਖੇ ਜਾ ਰਿਹਾ ਸੀ ਤਾਂ ਆਰ.ਸੀ.ਐਫ. ਹਾਲਟ-2 'ਤੇ ਅਚਾਨਕ ਰੇਲ ਗੱਡੀ ਹੇਠਾਂ ਆ ਇਸ ਹਾਦਸੇ 'ਚ ਉਸਦੀ ਇਕ ਬਾਂਹ ਤੇ ਇਕ ਲੱਤ ਕੱਟੀ ਗਈ ਸੀ | ਜਿਸਨੂੰ ਕਪੂਰਥਲਾ ਸਿਵਲ ਹਸਪਤਾਲ ਵਿਖੇ ਮੁਢਲੇ ਇਲਾਜ ਤੋਂ ਬਾਅਦ ਲੁਧਿਆਣਾ ਡੀ.ਐਮ.ਸੀ. ਲੈ ਕੇ ਗਏ ਪਰ ਆਰਥਿਕ ਤੰਗੀ ਹੋਣ ਕਾਰਨ ਉਹ ਸਿਵਲ ਹਸਪਤਾਲ ਲੁਧਿਆਣਾ ਲੈ ਗਏ, ਜਿੱਥੇ ਡਿਊਟੀ ਡਾਕਟਰਾਂ ਨੇ ਉਸਦੀ ਹਾਲਤ ਨੂੰ ਗੰਭੀਰ ਦੇਖਦਿਆਂ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ ਪਰ ਉੱਥੇ ਡਾਕਟਰਾਂ ਵਲੋਂ ਉਸਦੇ ਲੜਕੇ ਨੂੰ ਦਾਖਲ ਨਹੀਂ ਕੀਤਾ ਗਿਆ, ਜਿਸ ਉਪਰੰਤ ਉਹ ਜਦੋਂ ਉਸਨੂੰ ਚੰਡੀਗੜ੍ਹ ਨਿੱਜੀ ਹਸਪਤਾਲ ਲੈ ਕੇ ਗਏ ਤਾਂ ਕੁੱਝ ਦੇਰ ਬਾਅਦ ਉਸਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਦੇ ਪਿਤਾ ਨੇ ਦੋਸ਼ ਲਗਾਇਆ ਕਿ ਪੀ.ਜੀ.ਆਈ. ਦੇ ਡਾਕਟਰਾਂ ਵਲੋਂ ਉਸਦੇ ਲੜਕੇ ਨੂੰ ਦਾਖਲ ਨਾ ਕਰਨ ਉਸਦੀ ਮੌਤ ਹੋ ਗਈ | ਦੂਜੇ ਪਾਸੇ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਪੋਸਟਮਾਰਟਮ ਕਰਵਾਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ |
ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
ਕਪੂਰਥਲਾ, 8 ਅਪੈ੍ਰਲ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਗੋਇੰਦਵਾਲ ਸਾਹਿਬ ਰੋਡ 'ਤੇ ਅੰਮਿ੍ਤਸਰ ਚੁੰਗੀ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਆਈ. ਸ਼ਿਵਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮਿ੍ਤਸਰ ਚੁੰਗੀ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ, ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਆਪ ਪਾਸ ਦੇ ਇਲਾਕੇ ਵਿਚ ਉਸਦੀ ਸ਼ਨਾਖ਼ਤ ਕਰਨ ਲਈ ਪੁੱਛਗਿੱਛ ਕੀਤੀ ਗਈ ਪਰ ਉਸਦੀ ਸ਼ਨਾਖ਼ਤ ਨਹੀਂ ਹੋ ਸਕੀ | ਜਿਸ ਉਪਰੰਤ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਸ਼ਨਾਖ਼ਤ ਲਈ 72 ਘੰਟੇ ਵਾਸਤੇ ਰਖਵਾ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਸਿਰ ਤੋਂ ਮੋਨਾ ਹੈ ਤੇ ਉਸ ਨੇ ਚਿੱਟੀ, ਨੀਲੀ ਭੂਰੇ ਰੰਗ ਦੀ ਟੀ ਸ਼ਰਟ ਤੇ ਕਾਲੇ ਰੰਗ ਦੀ ਪੈਂਟ ਪਾਈ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਨਵ ਨਿਯੁਕਤ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸਰਕਾਰੀ ਬੱਸ ਨੂੰ ਲੁੱਟਣ ਵਾਲੇ ਦੋਵੇਂ ਦੋਸ਼ੀ ਗਿ੍ਫ਼ਤਾਰ <br/>
Ad Position 24