27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਨਵ ਨਿਯੁਕਤ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 09-04-2026
ਸੁਲਤਾਨਪੁਰ ਲੋਧੀ, 8 ਅਪ੍ਰੈਲ (ਥਿੰਦ)-ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਤੋਂ ਬਾਅਦ ਕਪੂਰਥਲਾ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਆਕਾਸ਼ ਬਾਂਸਲ ਅਹੁਦਾ ਸੰਭਾਲਣ ਤੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸੁਲਤਾਨਪੁਰ ਲੋਧੀ ਅਮਨਪਾਲ ਸਿੰਘ, ਏ.ਐਸ.ਪੀ. ਧਰੇਂਦਰ ਵਰਮਾ, ਤਹਿਸੀਲਦਾਰ ਸੁਨੀਤਾ ਖਿਲਣ, ਸਬ ਰਜਿਸਟਰਾਰ ਗੁਰਵਿੰਦਰ ਸਿੰਘ ਵਿਰਕ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਡਿਪਟੀ ਕਮਿਸ਼ਨਰ ਸ੍ਰੀ ਆਕਾਸ਼ ਬਾਂਸਲ ਨੇ ਮਨੋਹਰ ਕੀਰਤਨ ਦਾ ਅਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਉਪਰੰਤ ਉਨ੍ਹਾਂ ਨੇ ਪਵਿੱਤਰ ਬੇਰੀ ਸਾਹਿਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਪ ਅਸਥਾਨ ਭੌਰਾ ਸਾਹਿਬ ਦੇ ਦਰਸ਼ਨ ਕੀਤੇ | ਇਸ ਉਪਰੰਤ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਅਥਾਹ ਖ਼ੁਸ਼ੀ ਪ੍ਰਾਪਤ ਹੋਈ ਹੈ | ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ 'ਤੇ ਸੰਗਤਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਜ਼ਿਲੇ੍ਹ ਦੇ ਵਸਨੀਕਾਂ ਨੂੰ ਦਫ਼ਤਰਾਂ 'ਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦੇਣਗੇ | ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ ਵੱਲੋਂ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਆਕਾਸ਼ ਬਾਂਸਲ ਨੂੰ ਸਿਰੋਪਾਓ ਦੀ ਬਖਸ਼ਿਸ਼ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ, ਭਾਈ ਸਤਨਾਮ ਸਿੰਘ, ਸਟੈਨੋ ਜਗਦੀਸ਼ ਲਾਲ, ਰਣਜੀਤ ਸਿੰਘ ਸੈਣੀ, ਚਤਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਕਾਬੂ ਕੀਤੇ ਵਿਅਕਤੀਆਂ ਦਾ ਪੰਜ ਦਿਨਾ ਪੁਲਿਸ ਰਿਮਾਂਡ ਅਗਲੀ ਖ਼ਬਰ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ
Ad Position 24