27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਹੈਰੋਇਨ ਸਮੇਤ ਕਾਬੂ ਕੀਤੇ ਵਿਅਕਤੀਆਂ ਦਾ ਪੰਜ ਦਿਨਾ ਪੁਲਿਸ ਰਿਮਾਂਡ

Ad Position 21
No active advertisement
ਅਜੀਤ ਡੈਸਕ 09-04-2026
ਫਗਵਾੜਾ, 8 ਅਪੈ੍ਰਲ (ਹਰਜੋਤ ਸਿੰਘ ਚਾਨਾ)- ਇੱਥੋਂ ਦੀ ਪੁਲਿਸ ਵਲੋਂ ਬੀਤੀ ਰਾਤ ਹੈਰੋਇਨ ਦੀ ਵੱਡੀ ਖੇਪ ਲੈ ਕੇ ਚੰਡੀਗੜ੍ਹ ਜਾ ਰਹੇ ਕਾਬੂ ਕੀਤੇ ਗਏ ਵਿਅਕਤੀਆਂ ਤੇ ਮਹਿਲਾ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਇਨ੍ਹਾਂ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਐਸ.ਐਸ.ਪੀ. ਗੌਰਵ ਤੂਰਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਵਲੋਂ ਕੱਲ੍ਹ ਇੱਥੇ ਨਾਕਾਬੰਦੀ ਕਰਕੇ ਇੱਕ ਬਲੈਨੋ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਗੱਡੀ ਪਿੱਛੇ ਨੂੰ ਮੋੜ ਲਈ ਤਾਂ ਪੁਲਿਸ ਵਲੋਂ ਆਪਣੀਆਂ ਗੱਡੀਆਂ ਲੱਗਾ ਕੇ ਟਾਇਰਾਂ 'ਚ ਗੋਲੀ ਮਾਰ ਕੇ ਇਨ੍ਹਾਂ ਨੂੰ ਕਾਬੂ ਕਰਕੇ 16.8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ | ਕਾਬੂ ਕੀਤੇ ਵਿਅਕਤੀਆਂ 'ਚ ਇੱਕ ਮਹਿਲਾ ਸੁਮਨਪ੍ਰੀਤ ਉਰਫ਼ ਪ੍ਰੀਆ ਸ਼ਾਮਿਲ ਹਨ ਤੇ ਵਿਅਕਤੀਆਂ 'ਚ ਜਸਕਰਨਬੀਰ ਸਿੰਘ, ਹਰਪਾਲ ਸਿੰਘ ਤੇ ਬਲਵਿੰਦਰ ਸਿੰਘ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਬਲਵਿੰਦਰ ਸਿੰਘ ਖ਼ਿਲਾਫ਼ ਪਹਿਲਾ ਵੀ ਧਾਰਾ 302 ਤਹਿਤ ਥਾਣਾ ਸੁਲਤਾਨਪੁਰ 'ਚ ਕੇਸ ਦਰਜ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਸੰਸਦ ਮੈਂਬਰ ਸਤਨਾਮ ਸੰਧੂ ਨੂੰ ਮੰਗ-ਪੱਤਰ ਸੌਂਪਿਆ <br/> ਅਗਲੀ ਖ਼ਬਰ ਨਵ ਨਿਯੁਕਤ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ
Ad Position 24