27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਸੰਸਦ ਮੈਂਬਰ ਸਤਨਾਮ ਸੰਧੂ ਨੂੰ ਮੰਗ-ਪੱਤਰ ਸੌਂਪਿਆ <br/>

Ad Position 21
No active advertisement
ਅਜੀਤ ਡੈਸਕ 09-04-2026
ਨਡਾਲਾ, 8 ਅਪ੍ਰੈਲ (ਰਘਬਿੰਦਰ ਸਿੰਘ)-ਹਲਕਾ ਭੁਲੱਥ ਤੋਂ ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਅੱਜ ਰਾਜ ਸਭਾ ਮੈਂਬਰ ਸਤਨਾਮ ਸੰਧੂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਆਪਣੇ ਹਲਕੇ ਦੀਆਂ ਵੱਖ-ਵੱਖ ਜਨਹਿਤ ਸਮੱਸਿਆਵਾਂ ਸਬੰਧੀ ਇੱਕ ਵਿਸਥਾਰਪੂਰਵਕ ਮੰਗ ਪੱਤਰ ਵੀ ਸੌਂਪਿਆ | ਮੰਗ ਪੱਤਰ ਵਿਚ ਮੁੱਖ ਤੌਰ 'ਤੇ ਦਿੱਲੀ-ਕਟੜਾ ਹਾਈਵੇ 'ਤੇ ਨਡਾਲਾ ਤੋਂ ਚੜ੍ਹਨ ਅਤੇ ਉਤਰਣ ਲਈ ਸੁਵਿਧਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ | ਇਸ ਤੋਂ ਇਲਾਵਾ ਪਿੰਡ ਨੰਗਲ ਲੁਬਾਣਾ ਵਿਖੇ ਆਧੁਨਿਕ ਸਟੇਡੀਅਮ ਬਣਾਉਣ ਅਤੇ ਇਸ ਦਾ ਨਾਮ ਗਿਆਨੀ ਹਰਚਰਨ ਸਿੰਘ ਜੀ ਦੇ ਨਾਮ 'ਤੇ ਰੱਖਣ ਦੀ ਮੰਗ, ਇਸ ਤੋਂ ਇਲਾਵਾ ਗੋਰਾ ਗਿੱਲ ਨੇ ਭੁਲੱਥ ਤੋਂ ਖੱਸਣ ਤੱਕ ਜਾਂਦੀ ਪਵਿੱਤਰ ਵੇਈਾ ਦੇ ਕਿਨਾਰਿਆਂ ਨੂੰ ਉੱਚਾ ਕਰਨ, ਵੇਈਾ ਦਾ ਸੰੁਦਰੀਕਰਨ ਕਰਨ ਅਤੇ ਇਲਾਕੇ ਦੇ ਲੋਕਾਂ ਲਈ ਸੈਰਗਾਹ ਤਿਆਰ ਕਰਨ ਲਈ ਵੀ ਵੱਖ-ਵੱਖ ਗ੍ਰਾਂਟਾਂ ਜਾਰੀ ਕਰਨ ਦੀ ਮੰਗ ਰੱਖੀ | ਇਸ ਤੋਂ ਇਲਾਵਾ ਹਲਕਾ ਭੁਲੱਥ ਦੇ ਪ੍ਰਵਾਸੀ ਭਾਰਤੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵੀ ਉਨ੍ਹਾਂ ਨੂੰ ਅਪੀਲ ਕੀਤੀ | ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ਨੂੰ ਸੰਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਜਲਦ ਹੱਲ ਕਰਨ ਲਈ ਯਤਨ ਕੀਤੇ ਜਾਣਗੇ ਤੇ ਉਹ ਜਲਦ ਹੀ ਪ੍ਰਵਾਸੀ ਭਾਰਤੀਆਂ ਦੇ ਮੁਸ਼ਕਲਾਂ ਦੇ ਹੱਲ ਲਈ ਜਲਦੀ ਹਲਕਾ ਭੁਲੱਥ ਦਾ ਦੌਰਾ ਕਰਕੇ ਪ੍ਰਵਾਸੀ ਭਾਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਇਸ ਮੌਕੇ ਜਸਪ੍ਰੀਤ ਸਿੰਘ, ਸਤਵੀਰ ਸੱਤੀ, ਸੁਖਮਨ ਸਿੰਘ ਘੱਗ ਅਤੇ ਹੋਰ ਹਾਜ਼ਰ ਸਨ |
ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ
ਫਗਵਾੜਾ, 8 ਅਪੈ੍ਰਲ (ਚਾਨਾ)-ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣੇਦਾਰ ਜਤਿੰਦਰਪਾਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪੁਰਾਣਾ ਸਿਵਲ ਹਸਪਤਾਲ ਨਜ਼ਦੀਕ ਇੱਕ ਨੌਜਵਾਨ ਨਸ਼ੇ ਦਾ ਸੇਵਨ ਕਰ ਰਿਹਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਵਿਵੇਕ ਕੌੜਾ ਪੁੱਤਰ ਲੇਟ ਸ਼ਾਮ ਲਾਲ ਕੋੜਾ ਵਾਸੀ ਕੌੜਿਆ ਮੁਹੱਲਾ ਬਾਂਸਾ ਵਾਲਾ ਬਾਜ਼ਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |



Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ ਕੀਤੇ ਵਿਅਕਤੀਆਂ ਦਾ ਪੰਜ ਦਿਨਾ ਪੁਲਿਸ ਰਿਮਾਂਡ
Ad Position 24