ਫਗਵਾੜਾ, 8 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਮਸ਼ਾਨਘਾਟ ਗਰਾੳਾੂਡ ਹਦੀਆਬਾਦ ਲਾਗਿਓਾ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 44 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਛਾਣ ਰੋਹਿਤ ਥਾਪਰ ਉਰਫ਼ ਪਾਂਡੇ ਪੁੱਤਰ ਜਸਪਾਲ ਥਾਪਰ ਵਾਸੀ ਮੁਹੱਲਾ ਵਾਲਮੀਕੀ ਹਦੀਆਬਾਦ ਵਜੋਂ ਹੋਈ ਹੈ | ਇਸੇ ਤਰ੍ਹਾਂ ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 23 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਐਸਐਚਓ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਨੌਜਵਾਨ ਜੋ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਤਰੁਨ ਕੁਮਾਰ ਉਰਫ਼ ਨਵੀ ਪੁੱਤਰ ਕੁਲਵੰਤ ਕੁਮਾਰ ਵਾਸੀ ਪ੍ਰੀਤ ਨਗਰ ਨੂੰ ਕਾਬੂ ਕੀਤਾ ਹੈ |