ਕਪੂਰਥਲਾ, 8 ਅਪ੍ਰੈਲ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਕਾਮ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਕਾਮਰਸ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਨੇ ਦੱਸਿਆ ਕਿ ਬੀ.ਕਾਮ ਸਮੈਸਟਰ ਪਹਿਲਾ ਵਿਚ ਕਾਜਲਪ੍ਰੀਤ ਕੌਰ ਨੇ ਕਾਲਜ ਵਿਚੋਂ ਪਹਿਲਾ, ਅਸ਼ਨਪ੍ਰੀਤ ਕੌਰ ਨੇ ਦੂਜਾ ਤੇ ਮਹਿਕਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਵਿਦਿਆਰਥਣਾਂ ਨੂੰ ਗੁਣਵੱਤਾ ਪੂਰਨ ਸਿੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਤੇ ਮਿਹਨਤੀ ਅਧਿਆਪਕਾਂ ਨੂੰ ਬੀ.ਕਾਮ ਸਮੈਸਟਰ ਪਹਿਲਾ ਦੇ ਨਤੀਜੇ ਲਈ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥਣਾਂ ਨੂੰ ਉੱਚ ਮਿਆਰੀ ਸਿੱਖਿਆ ਤੇ ਪ੍ਰੇਰਣਾਦਾਇਕ ਮਾਹੌਲ