ਤਲਵੰਡੀ ਚੌਧਰੀਆਂ, 8 ਅਪ੍ਰੈਲ (ਪਰਸਨ ਲਾਲ ਭੋਲਾ)-ਸਰਕਾਰੀ ਐਲੀਮੈਂਟਰੀ ਸਕੂਲ ਦੰਦੂਪੁਰ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਸਕੂਲ ਮੁਖੀ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਕੀਤਾ ਗਿਆ | ਜਿਸ ਵਿਚ ਸਕੂਲ ਦੇ ਅਧਿਆਪਕਾਂ ਵੱਲੋਂ ਸਕੂਲ ਦੇ ਵਿਚ ਪ੍ਰਵਾਸੀ ਨਵੇਂ ਦਾਖ਼ਲ ਬੱਚਿਆਂ ਨੂੰ ਸਕੂਲ ਬੈਗ ਵੰਡੇ ਗਏ | ਇਸ ਦੌਰਾਨ ਸਕੂਲ ਮੁਖੀ ਸੁਖਵਿੰਦਰ ਸਿੰਘ ਨੇ ਮਨਜਿੰਦਰ ਸਿੰਘ, ਪਵਨਦੀਪ ਕੌਰ, ਬਲਵਿੰਦਰ ਕੌਰ ਆਂਗਨਵਾੜੀ ਰਜਵੰਤ ਕੌਰ ਆਦਿ ਹਾਜ਼ਰੀ ਵਿਚ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਕੂਲ ਦੰਦੂਪੁਰ ਵਿਚ ਸੈਸ਼ਨ 2026-27 ਸੰਬੰਧੀ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ | ਜਿਸ ਸੰਬੰਧੀ ਨਵੇਂ ਦਾਖਲ ਹੋਏ ਬੱਚਿਆਂ ਨੂੰ ਹਰ ਸਾਲ ਦੀ ਤਰ੍ਹਾਂ ਸਵਾਗਤ ਦੇ ਤੌਰ 'ਤੇ ਨਵੇਂ ਬੈਗ ਦੇ ਕੇ ਉਨ੍ਹਾਂ ਦਾ ਸਕੂਲ ਵਿਚ ਜੀ ਆਇਆਂ ਆਖਿਆ ਜਾਂਦਾ ਹੈ | ਇਸੇ ਤਹਿਤ ਹੀ ਸਕੂਲ ਬੈਗ ਵਿਦਿਆਰਥੀਆਂ ਨੂੰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਸਕੂਲ ਵਿਚ ਸਰਕਾਰ ਦੁਆਰਾ ਹਰ ਪ੍ਰਕਾਰ ਦੀਆਂ ਸਹੂਲਤਾਂ ਜਿਨ੍ਹਾਂ ਵਿਚ ਮੁਫ਼ਤ ਕਿਤਾਬਾਂ, ਦੁਪਹਿਰ ਦਾ ਖਾਣਾ, ਮੁਫ਼ਤ ਵਰਦੀ ਤੇ ਹੋਰ ਸਹੂਲਤਾਂ ਮਿਲ ਰਹੀਆਂ ਹਨ | ਇਸ ਦੇ ਨਾਲ ਹੀ ਪੜ੍ਹਾਈ ਦੀ ਗੁਣਵੱਤਾ ਸਬੰਧੀ ਮਿਸ਼ਨ ਸਮਰੱਥ 4.0 ਤਹਿਤ ਤੀਜੀ, ਚੌਥੀ ਤੇ ਪੰਜਵੀਂ ਦੇ ਬੱਚਿਆਂ ਨੂੰ ਅੱਖਰ ਗਿਆਨ ਨਾਲ ਭਰਪੂਰ ਕੀਤਾ ਜਾਂਦਾ ਹੈ | ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਆਪਣੇ ਬੱਚਿਆਂ ਦੇ ਦਾਖ਼ਲੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਾਉਣ ਲਈ ਪ੍ਰੇਰਿਤ ਕੀਤਾ | ਇਹ ਮੌਕੇ 'ਤੇ ਮਨਜਿੰਦਰ ਸਿੰਘ, ਪਵਨਦੀਪ ਕੌਰ, ਬਲਵਿੰਦਰ ਕੌਰ ਆਂਗਨਵਾੜੀ ਰਜਵੰਤ ਕੌਰ ਆਦਿ ਹਾਜ਼ਰ ਸਨ |