ਸੁਲਤਾਨਪੁਰ ਲੋਧੀ, 8 ਅਪ੍ਰੈਲ (ਨਰੇਸ਼ ਹੈਪੀ)-ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਪਿੰਡ ਵਾਟਾਂਵਾਲੀ ਕਲਾਂ ਵਿਚ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ ਜੋ ਕਿ ਇੱਕ ਰੈਲੀ ਦਾ ਰੂਪ ਧਾਰਨ ਕਰ ਗਈ | ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਜਰਨਲ ਸਕੱਤਰ ਪਿ੍ਤਪਾਲ ਸਿੰਘ ਗੁਰਾਇਆ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਦਕਿ ਜਥੇਬੰਦੀ ਦੇ ਹੋਰ ਬਹੁਤ ਸਾਰੇ ਆਗੂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਵੀ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਕਿਸਾਨੀ ਨਾਲ ਜੁੜੇ ਮੌਜੂਦਾ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਹੀ ਇਕੱਲਾ ਐਸਾ ਖੇਤਰ ਬਚਿਆ ਹੈ ਜੋ ਅਜੇ ਤੱਕ ਵੱਡੇ ਕਾਰਪੋਰੇਟ ਘਰਾਣਿਆਂ ਦੇ ਪੂਰੇ ਕਬਜ਼ੇ ਤੋਂ ਬਚਿਆ ਹੋਇਆ ਹੈ, ਪਰ ਹੁਣ ਇਸ 'ਤੇ ਵੀ ਹੌਲੀ-ਹੌਲੀ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨ ਇਕੱਠੇ ਨਾ ਹੋਏ ਤਾਂ ਆਉਣ ਵਾਲੇ ਸਮੇਂ ਵਿਚ ਖੇਤੀਬਾੜੀ ਪੂਰੀ ਤਰ੍ਹਾਂ ਕਾਰਪੋਰੇਟ ਹੱਥਾਂ ਵਿਚ ਜਾ ਸਕਦੀ ਹੈ | ਇਸ ਮੌਕੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਰਕਾਰਾਂ ਲਗਾਤਾਰ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਕੇ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਬਚਾਉਣ ਲਈ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ | ਪ੍ਰਧਾਨ ਚੌਹਾਨ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਏਕਤਾ ਬਣਾਈ ਰੱਖਣੀ ਹੋਵੇਗੀ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਅੱਗੇ ਝੁਕਣਾ ਨਹੀਂ ਚਾਹੀਦਾ | ਨਸ਼ਿਆਂ ਦੇ ਵਧ ਰਹੇ ਪ੍ਰਚਲਣ 'ਤੇ ਗੰਭੀਰ ਚਿੰਤਾ ਪ੍ਰਗਟ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਜ ਵੀ ਨਸ਼ੇ ਪਹਿਲਾਂ ਵਾਂਗ ਹੀ ਚੱਲ ਰਹੇ ਹਨ | ਉਨ੍ਹਾਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਜੇਕਰ ਦੂਜੀਆਂ ਸਟੇਟਾਂ ਵਿਚ ਅਫੀਮ ਦੀ ਖੇਤੀ ਹੋ ਰਹੀ ਹੈ ਤਾਂ ਪੰਜਾਬ ਚ ਵੀ ਅਫੀਮ ਦੀ ਖੇਤੀ ਦੀ ਛੋਟ ਦਿੱਤੀ ਜਾਵੇ | ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕਪੂਰਥਲਾ ਨੇ ਆਪਣੇ ਸੰਬੋਧਨ ਵਿਚ ਖ਼ਾਸ ਤੌਰ 'ਤੇ ਜ਼ਿਲ੍ਹੇ ਵਿਚ ਹੜ੍ਹਾਂ ਦੌਰਾਨ ਖ਼ਰਾਬ ਹੋਈਆਂ ਫ਼ਸਲਾਂ ਦਾ ਮੁੱਦਾ ਉਠਾਇਆ | ਮੀਟਿੰਗ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਬਿਕਰਮਜੀਤ ਸਿੰਘ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ, ਮੀਤ ਪ੍ਰਧਾਨ ਜ਼ਿਲ੍ਹਾ ਜਲੰਧਰ ਰਣਜੀਤ ਸਿੰਘ ਦਾਰੇਵਾਲ, ਜ਼ਿਲ੍ਹਾ ਪ੍ਰਧਾਨ ਕਪੂਰਥਲਾ ਬਲਦੇਵ ਸਿੰਘ ਚੰਨਣਵਿੰਡੀ, ਸਾਬਕਾ ਸਰਪੰਚ ਚਰਨ ਸਿੰਘ, ਸਰਪੰਚ ਗੁਰਮੀਤ ਸਿੰਘ ਵਾਟਾਂ ਵਾਲੀ ਖੁਰਦ, ਸਲਵਿੰਦਰ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਸ਼ਾਹਵਾਲਾ, ਬਲਜਿੰਦਰ ਸਿੰਘ ਪੰਨੂ ਦਾਰੇਵਾਲ, ਸਾਬਕਾ ਸਰਪੰਚ ਗੁਰਮੀਤ ਸਿੰਘ ਹੈਪੀ, ਜਸਵੰਤ ਸਿੰਘ, ਗੁਰਦੀਪ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ ਨੰਬਰਦਾਰ, ਮਲਕੀਤ ਸਿੰਘ, ਮੰਗਲ ਸਿੰਘ, ਤੇਜਾ ਸਿੰਘ, ਸੁਖਦੇਵ ਸਿੰਘ ਨੰਬਰਦਾਰ, ਅਜਮੇਰ ਸਿੰਘ ਨੰਬਰਦਾਰ, ਬਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਦਰਸ਼ਨ ਸਿੰਘ, ਡਾ. ਗੁਰਜੀਤ ਸਿੰਘ, ਤਰਸੇਮ ਸਿੰਘ, ਜਸਵਿੰਦਰ ਸਿੰਘ ਖਿੰਡਾ, ਜਗਤਾਰ ਸਿੰਘ, ਸ਼ਿੰਦਰਪਾਲ ਸਿੰਘ ਚੰਦੀ, ਮਹਿੰਦਰ ਸਿੰਘ, ਲਖਵਿੰਦਰ ਸਿੰਘ, ਫੁੱਮਣ ਸਿੰਘ, ਸੰਤੋਖ ਸਿੰਘ, ਬਲਦੇਵ ਸਿੰਘ, ਅਮਰਜੀਤ ਸਿੰਘ, ਅਰਸ਼ਦੀਪ ਸਿੰਘ, ਅਜੀਤ ਸਿੰਘ, ਬਖਸ਼ੀਸ਼ ਸਿੰਘ, ਬਲਵੰਤ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ, ਅਜੀਤ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ ਆਦਿ ਸਮੇਤ ਕਈ ਆਗੂ ਤੇ ਕਿਸਾਨ ਹਾਜ਼ਰ ਸਨ |