27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਈ-ਰਿਕਸ਼ਾ ਚਾਲਕ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ-ਰੇਸ਼ਮ ਸਿੰਘ, ਗੁਰਬਚਨ ਸਿੰਘ ਬੰਗੜ <br/>

Ad Position 21
No active advertisement
ਅਜੀਤ ਡੈਸਕ 09-04-2026
ਕਪੂਰਥਲਾ, 8 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਟਰੈਫਿਕ ਪੁਲਿਸ ਕਪੂਰਥਲਾ ਤੇ ਜ਼ਿਲ੍ਹਾ ਰੋਡ ਸੇਫਟੀ ਟੀਮ ਵਲੋਂ ਈ ਰਿਕਸ਼ਾ ਚਾਲਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਟਰੈਫਿਕ ਇੰਚਾਰਜ ਕਪੂਰਥਲਾ ਸਬ ਇੰਸਪੈਕਟਰ ਰੇਸ਼ਮ ਸਿੰਘ ਤੇ ਗੁਰਬਚਨ ਸਿੰਘ ਬੰਗੜ ਸਟੇਟ ਐਵਾਰਡੀ ਤੇ ਮੈਂਬਰ ਜ਼ਿਲ੍ਹਾ ਰੋਡ ਸੇਫਟੀ ਟੀਮ ਨੇ ਈ ਰਿਕਸ਼ਾ ਚਾਲਕਾਂ ਨੂੰ ਮੋਟਰ ਵਹੀਕਲ ਐਕਟ ਅਨੁਸਾਰ ਈ-ਰਿਕਸ਼ਾ 'ਤੇ ਕੇਵਲ ਚਾਰ ਸਵਾਰੀਆਂ ਬਿਠਾਉਣ, ਰਜਿਸਟਰੇਸ਼ਨ, ਡਰਾਈਵਿੰਗ ਲਾਇਸੈਂਸ ਤੋਂ ਇਲਾਵਾ 25 ਕਿੱਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਈ ਰਿਕਸ਼ਾ ਚਲਾਉਣ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਪਾਸੋਂ ਫਿਟਨਸ ਸਰਟੀਫਿਕੇਟ ਲੈਣ, ਈ ਰਿਕਸ਼ਾ ਦਾ ਬੀਮਾ ਕਰਵਾਉਣਆਦਿ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਟਰੈਫਿਕ ਪੁਲਿਸ ਵਲੋਂ ਈ ਰਿਕਸ਼ਾ ਚਾਲਕਾਂ ਦੀ ਪਹਿਚਾਣ ਲਈ ਨੰਬਰ ਵਾਲਾ ਸਟਿੱਕਰ ਲਗਾਇਆ ਜਾ ਰਿਹਾ ਹੈ, ਜਿਸ 'ਤੇ ਵਾਹਨ ਚਾਲਕ, ਮਾਲਕ ਦਾ ਨਾਂਅ, ਲਾਇਸੈਂਸ, ਮੋਬਾਈਲ ਫੋਨ ਨੰਬਰ ਅੰਕਿਤ ਹੋਣਾ ਅਤਿ ਜ਼ਰੂਰੀ ਹੈ | ਉਨ੍ਹਾਂ ਈ ਰਿਕਸ਼ਾ ਚਾਲਕਾਂ ਨੂੰ ਕਿਹਾ ਕਿ ਕੋਈ ਵੀ ਈ ਰਿਕਸ਼ਾ ਚਾਲਕ ਰੋਡ 'ਤੇ ਪਾਰਕਿੰਗ ਨਹੀਂ ਕਰੇਗਾ | ਅਜਿਹਾ ਕਰਨ ਦੀ ਸੂਰਤ ਵਿਚ ਟਰੈਫਿਕ ਪੁਲਿਸ ਵਲੋਂ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਈ ਰਿਕਸ਼ਾ ਚਾਲਕਾਂ ਨੂੰ ਕਿਹਾ ਕਿ ਉਹ ਗੱਡੀ ਚਲਾਉਣ ਮੌਕੇ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ | ਟਰੈਫਿਕ ਪੁਲਿਸ ਦੇ ਇੰਚਾਰਜ ਨੇ ਕਿਹਾ ਕਿ ਸ਼ਹਿਰ ਵਿਚ ਵੱਧ ਰਹੀ ਅਬਾਦੀ ਦੇ ਨਾਲ ਨਾਲ ਟਰੈਫਿਕ ਦੀ ਸਮੱਸਿਆ ਵੀ ਵੱਧ ਰਹੀ ਹੈ ਤੇ ਆਏ ਦਿਨ ਹਰ ਤਰ੍ਹਾਂ ਦੇ ਵਾਹਨਾਂ ਵਿਚ ਵੀ ਵਾਧਾ ਹੋ ਰਿਹਾ ਹੈ | ਜਿਸ ਨੂੰ ਮੁੱਖ ਰੱਖਦਿਆਂ ਈ ਰਿਕਸ਼ਾ ਅਤੇ ਵੱਡੀਆਂ ਗੱਡੀਆਂ ਦੇ ਬਾਜ਼ਾਰ ਵਿਚ ਜਾਣ 'ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਆਵਾਜਾਈ ਵਿਚ ਆ ਰਹੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ | ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਫੁੱਟਪਾਥਾਂ ਨੂੰ ਖਾਲੀ ਕਰ ਦੇਣ | ਇਸ ਮੌਕੇ ਏ.ਐਸ.ਆਈ. ਬਲਵਿੰਦਰ ਸਿੰਘ ਨਟਕਰ, ਦਿਲਬਾਗ ਸਿੰਘ ਆਦਿ ਟਰੈਫਿਕ ਪੁਲਿਸ ਦੇ ਮੁਲਾਜ਼ਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਟੀਮ ਨੇ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ਤੋਂ 4 ਸੈਂਪਲ ਭਰੇ <br/> ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>
Ad Position 24