27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਨਡਾਲਾ 'ਚ ਈਸਟਰ ਡੇ ਮੌਕੇ ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 09-04-2026
ਨਡਾਲਾ, 8 ਅਪ੍ਰੈਲ (ਰਘਬਿੰਦਰ ਸਿੰਘ)-ਇੱਥੇ ਮਿਨਿਸਟਰੀ ਚਰਚ ਨਡਾਲਾ ਵਿਖੇ ਈਸਟਰ ਡੇ ਦੇ ਪਵਿੱਤਰ ਮੌਕੇ 'ਤੇ ਸਮਾਜਿਕ ਸੇਵਾ ਦੇ ਤਹਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਇਲਾਕੇ ਦੇ ਨੌਜਵਾਨਾਂ ਅਤੇ ਸੇਵਾਦਾਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲੈਂਦੇ ਹੋਏ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੱਤਾ | ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵੱਲੋਂ ਖ਼ੂਨਦਾਨੀਆਂ ਦੀ ਸਿਹਤ ਦੀ ਜਾਂਚ ਕਰਕੇ ਉਨ੍ਹਾਂ ਤੋਂ ਖੂਨ ਇਕੱਠਾ ਕੀਤਾ ਗਿਆ | ਪਾਸਟਰ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ ਅਤੇ ਇਸ ਨਾਲ ਕਈ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕੈਂਪਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਜ਼ਰੂਰਤਮੰਦ ਮਰੀਜ਼ਾਂ ਦੀ ਮਦਦ ਲਈ ਅੱਗੇ ਆਉਣ | ਕੈਂਪ ਦੇ ਅੰਤ ਵਿਚ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਪਾਸਟਰ ਬਲਵਿੰਦਰ ਕੁਮਾਰ, ਸਿਮਰਜੀਤ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਅਮਿਤ ਨਡਾਲਾ, ਪ੍ਰਭਜੀਤ ਸਿੰਘ, ਜੱਗੀ ਸਹੋਤਾ ਅਤੇ ਹੋਰ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਪਿੰਡ ਚੱਕ ਲਾਦੀਆਂ ਤੋਂ ਮੱਝਾਂ ਚੋਰੀ ਅਗਲੀ ਖ਼ਬਰ ਫੂਡ ਸੇਫਟੀ ਟੀਮ ਨੇ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ਤੋਂ 4 ਸੈਂਪਲ ਭਰੇ <br/>
Ad Position 24