26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 09-04-2026
ਕਪੂਰਥਲਾ, 8 ਅਪ੍ਰੈਲ (ਸਡਾਨਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ ਦੇ ਜਥੇ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਨਾਲ ਸਬੰਧਿਤ ਵਿਚਾਰਾਂ ਕੀਤੀਆਂ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਜਥੇਦਾਰ ਜਸਵਿੰਦਰ ਸਿੰਘ ਬਤਰਾ, ਮਨਮੋਹਨ ਸਿੰਘ, ਸੁਖਰਾਜ ਸਿੰਘ, ਜਸਬੀਰ ਸਿੰਘ ਰਾਣਾ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਇੰਚਾਰਜ ਭਾਈ ਮੋਹਕਮ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਪਰਮਿੰਦਰ ਸਿੰਘ, ਸੁਰਜੀਤ ਸਿੰਘ ਸਡਾਨਾ, ਉਂਕਾਰ ਸਿੰਘ, ਲਖਬੀਰ ਸਿੰਘ ਸ਼ਾਹੀ, ਬੋਹੜ ਸਿੰਘ, ਦਵਿੰਦਰ ਸਿੰਘ ਦੇਵ, ਅਮਨਦੀਪ ਸਿੰਘ, ਜਸਪਾਲ ਸਿੰਘ ਖੁਰਾਨਾ, ਜੋਧ ਸਿੰਘ, ਅਮਰਜੀਤ ਸਿੰਘ ਥਿੰਦ, ਗੁਰਪ੍ਰੀਤ ਸਿੰਘ ਸੋਨਾ, ਗੁਰਬਖ਼ਸ਼ ਸਿੰਘ, ਆਗਿਆਪਾਲ ਸਿੰਘ, ਸਿਮਰਨਪ੍ਰੀਤ ਸਿੰਘ, ਸਰਬਜੀਤ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਕਿਰਪਾਲ ਸਿੰਘ, ਚਰਨਜੀਤ ਸਿੰਘ, ਹਰਦਿਆਲ ਸਿੰਘ, ਪਲਵਿੰਦਰ ਸਿੰਘ, ਸੁਖਜੀਤ ਸਿੰਘ ਢਪਈ, ਗੁਰਬਖ਼ਸ਼ ਸਿੰਘ ਕਾਲਾ, ਅਮਰੀਕ ਸਿੰਘ, ਗੁਰਚਰਨ ਸਿੰਘ, ਸੁਰਿੰਦਰਪਾਲ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਬਬਲੂ, ਜਗਜੀਤ ਸਿੰਘ, ਸੇਵਾ ਸਿੰਘ, ਹਰਪਾਲ ਸਿੰਘ, ਪ੍ਰਭ ਅਸੀਸ ਸਿੰਘ, ਅਮਰਜੀਤ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਪਰਮਿੰਦਰ ਸਿੰਘ ਹੈਪੀ, ਮਨਜੀਤ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ 'ਚ ਰਹੀ ਨਾਕਾਮ- ਮਨੀਸ਼ ਚੱਢਾ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ 'ਚ ਰਹੀ ਨਾਕਾਮ- ਮਨੀਸ਼ ਚੱਢਾ
Ad Position 24