26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਵਿਸਾਖੀ ਸਮਾਗਮਾਂ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਹੋ ਰਹੀਆਂ ਨਤਮਸਤਕ

Ad Position 21
No active advertisement
ਗੁਰਦੁਆਰਾ ਸੁੱਖ ਸਾਗਰ ਸਾਹਿਬ ਬੇਰੀਆਂ ਵਾਲਾ ਵਿਖੇ ਚੱਲ ਰਹੇ ਵਿਸਾਖੀ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨ ਕਰਦਾ ਹੋਇਆ ਰਾਗੀ ਜਥਾ, ਨਾਲ ਹਾਜ਼ਰ ਸੰਗਤਾਂ | ਤਸਵੀਰ : ਮਨਜੀਤ ਸਟੂਡੀਓ <br/> 09-04-2026
ਭੁਲੱਥ, 8 ਅਪ੍ਰੈਲ (ਮਨਜੀਤ ਸਿੰਘ ਰਤਨ)-ਗੁਰਦੁਆਰਾ ਸੁਖ ਸਾਗਰ (ਬੇਰੀਆਂ ਵਾਲਾ) ਰਾਜਪੁਰ ਭੁਲੱਥ ਵਿਖੇ 14 ਅਪ੍ਰੈਲ ਨੂੰ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਸੁਖਵੰਤ ਸਿੰਘ ਤੱਖਰ ਅਤੇ ਕਮੇਟੀ ਮੈਂਬਰਾਂ ਇਸ ਦਿਨ ਰੱਖੇ ਗਏ ਲੜੀਵਾਰ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਖੁੱਲੇ੍ਹ ਪੰਡਾਲ ਵਿਚ ਵਿਸਾਖੀ ਸਬੰਧੀ ਸਾਲਾਨਾ ਸਮਾਗਮ ਕਰਵਾਇਆ ਜਾਵੇਗਾ, ਜਿਸ ਮੌਕੇ 'ਤੇ ਗਿਆਨੀ ਸਰੂਪ ਸਿੰਘ ਕਡਿਆਣਾ, ਭਾਈ ਗਰਜਾ ਸਿੰਘ ਮਾਣਕਪੁਰ ਸ਼ਰੀਫ ਦਾ ਢਾਡੀ ਜਥਾ ਅਤੇ ਹੋਰ ਪ੍ਰਸਿੱਧ ਜਥੇ ਕਥਾ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ 25 ਮਾਰਚ ਤੋਂ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਤੀਸਰੇ ਦਿਨ ਭੋਗ ਪਾਏ ਜਾਂਦੇ ਹਨ ਅਤੇ ਉਸੇ ਦਿਨ ਹੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਂਦੇ ਹਨ | 14 ਅਪ੍ਰੈਲ ਤੱਕ ਲਗਾਤਾਰ ਇਸੇ ਤਰ੍ਹਾਂ ਇਹ ਅਖੰਡ ਪਾਠ ਸਾਹਿਬ ਚੱਲਦੇ ਰਹਿਣਗੇ | ਇਨ੍ਹਾਂ ਸਮਾਗਮਾਂ ਮੌਕੇ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਮੌਕੇ ਪੰਥ ਪ੍ਰਸਿੱਧ ਰਾਗੀ, ਢਾਡੀ ਜਥੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹਨ | ਇਹਨਾਂ ਚੱਲ ਰਹੇ ਸਮਾਗਮਾਂ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋ ਰਹੀਆਂ ਹਨ | ਇਸ ਮੌਕੇ ਕੈਪਟਨ ਬਲਵੀਰ ਸਿੰਘ, ਪਿ੍ੰਸੀਪਲ ਸਰਵਣ ਸਿੰਘ ਧਾਮੀ, ਸੁਰਿੰਦਰ ਪਾਲ ਸਿੰਘ ਸਾਹਬੀ ਚੀਮਾ, ਸੁਰਜੀਤ ਸਿੰਘ ਧਾਮੀ, ਬਲਜੀਤ ਸਿੰਘ ਤੱਖਰ, ਮਨਜਿੰਦਰ ਸਿੰਘ, ਸਤਨਾਮ ਸਿੰਘ, ਸੁੱਚਾ ਸਿੰਘ ਹੰਸਪਾਲ, ਸੁਖਦੇਵ ਸਿੰਘ, ਲਖਵਿੰਦਰ ਸਿੰਘ ਤੱਖਰ, ਮਾਸਟਰ ਜਸਵੀਰ ਸਿੰਘ, ਸੋਨੰੂ ਬੰਮਰਾ, ਮਿਸਤਰੀ ਸੰਤੋਖ ਸਿੰਘ, ਕੁਲਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਦੇ ਟਿਊਬਵੈੱਲ ਤੋਂ ਮੋਟਰ ਦੀ ਤਾਰ ਚੋਰੀ ਅਗਲੀ ਖ਼ਬਰ ਆਂਗਣਵਾੜੀ ਵਰਕਰ ਸਮਾਰਟ ਫ਼ੋਨ ਤੋਂ ਬਿਨਾਂ ਮਾਵਾਂ-ਧੀਆਂ ਸਤਿਕਾਰ ਸਕੀਮ 'ਚ ਕੰਮ ਨਹੀਂ ਕਰਨਗੀਆਂ
Ad Position 24