26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਅੰਮਿ੍ਤ ਸੰਚਾਰ 12 ਨੂੰ

Ad Position 21
No active advertisement
ਅਜੀਤ ਡੈਸਕ 09-04-2026
ਫਗਵਾੜਾ, 8 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਫਗਵਾੜਾ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਸ਼ੁੱਭ ਦਿਹਾੜੇ ਮੌਕੇ ਮਹਾਨ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ 12 ਅਪ੍ਰੈਲ ਤੋਂ 14 ਅਪ੍ਰੈਲ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ 12 ਅਪ੍ਰੈਲ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | ਉਪਰੰਤ 10 ਵਜੇ ਅੰਮਿ੍ਤ ਸੰਚਾਰ ਹੋਵੇਗਾ, ਜਿਸ ਵਿਚ ਕਕਾਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਭੇਟਾ ਰਹਿਤ ਦਿੱਤੇ ਜਾਣਗੇ | ਉਨ੍ਹਾਂ ਨੇ ਦੱਸਿਆ ਕਿ 14 ਅਪ੍ਰੈਲ ਸਾਰਾ ਦਿਨ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਭਾਈ ਕਮਲਜੀਤ ਸਿੰਘ ਸ਼ਾਂਤ ਜਲੰਧਰ ਵਾਲੇ, ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ ਖੁਰਮਪੁਰ, ਭਾਈ ਕਰਮ ਸਿੰਘ ਜਲੰਧਰ ਵਾਲੇ, ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਦਿੱਤ ਸਿੰਘ, ਭਾਈ ਸੁੱਚਾ ਸਿੰਘ ਤੋਂ ਇਲਾਵਾ ਢਾਡੀ ਗਿਆਨੀ ਕੁਲਵਿੰਦਰ ਸਿੰਘ, ਢਾਡੀ ਭਾਈ ਬਲਵੀਰ ਸਿੰਘ, ਢਾਡੀ ਭਾਈ ਲਖਵਿੰਦਰ ਸਿੰਘ ਨਿਮਾਣਾ ਆਦਿ ਜੱਥੇ ਹਾਜ਼ਰੀ ਭਰਨਗੇ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ 'ਸੰਗਠਨ ਮਿਲਣੀ' ਦਾ ਆਯੋਜਨ <br/> ਅਗਲੀ ਖ਼ਬਰ ਹਾਈ ਕੋਰਟ ਦੇ ਡੀ.ਏ. ਸੰਬੰਧੀ ਹੁਕਮ ਤੁਰੰਤ ਲਾਗੂ ਕੀਤੇ ਜਾਣ : ਧਾਲੀਵਾਲ <br/>
Ad Position 24