25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਰਕਾਰ ਪੀੜਤ ਪਰਿਵਾਰ ਨੂੰ ਮੁਆਵਜ਼ਾ ਤੇ ਇਕ ਜੀਅ ਨੂੰ ਨੌਕਰੀ ਦੇਵੇ-ਕਰੀਮਪੁਰੀ <br/>

Ad Position 21
No active advertisement
ਅਜੀਤ ਡੈਸਕ 09-04-2026
rਕਿਹਾ-ਨਸ਼ਿਆਂ ਦੇ ਨਾਲ ਮਰਦੇ ਮਾਵਾਂ ਦੇ ਪੁੱਤਾਂ ਲਈ ਸਰਕਾਰ ਤੇ ਪ੍ਰਸ਼ਾਸਨ ਦੋਸ਼ੀ
ਸੁਲਤਾਨਪੁਰ ਲੋਧੀ, 8 ਅਪ੍ਰੈਲ (ਨਰੇਸ਼ ਹੈਪੀ)-ਪੰਜਾਬ ਸਰਕਾਰ ਨਸ਼ਿਆਂ ਨਾਲ ਮਰੇ ਇੱਕ ਪਰਿਵਾਰ ਦੇ ਪੰਜ ਨੌਜਵਾਨਾਂ ਦੇ ਪਰਿਵਾਰ ਵਿਚੋਂ ਕਿਸੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਮੁਆਵਜ਼ਾ ਵੀ ਦੇਵੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਬੀਤੇ ਦਿਨ ਸੁਲਤਾਨਪੁਰ ਲੋਧੀ ਦੇ ਮੁਹੱਲਾ ਪੰਡੋਰੀ ਵਿਖੇ ਇਕ ਮਾਤਾ ਦੇ ਪੰਜਵੇਂ ਪੁੱਤਰ ਸੋਨੂੰ ਦੀ ਨਸ਼ਿਆਂ ਨਾਲ ਹੋਈ ਮੌਤ ਕਾਰਨ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦੇ ਪੰਜ ਨੌਜਵਾਨ ਪਿਛਲੇ ਅੱਠ ਸਾਲਾਂ ਵਿਚ ਨਸ਼ਿਆਂ ਦੇ ਦਰਿਆ ਵਿਚ ਵਹਿ ਗਏ ਹਨ ਅਤੇ ਘਰ ਵਿਚ ਛੋਟੇ ਬੱਚਿਆਂ ਤੋਂ ਇਲਾਵਾ ਦੋ ਨੂੰ ਹਾਂ ਤੇ ਉਨ੍ਹਾਂ ਨੌਜਵਾਨਾਂ ਦੇ ਬਜ਼ੁਰਗ ਮਾਤਾ ਪਿਤਾ ਹੀ ਬਚੇ ਹਨ ਜੋ ਕਿ ਬਹੁਤ ਹੀ ਦਰਦਨਾਕ ਮੰਜਰ ਹੈ | ਉਨ੍ਹਾਂ ਮਾਨ ਸਰਕਾਰ ਨੂੰ ਪੁੱਛਿਆ ਕਿ ਉਨ੍ਹਾਂ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਕਿੱਥੇ ਗਈ ਹੈ, ਜਿਹੜੇ ਕਹਿੰਦੇ ਸੀ ਕਿ ਅਸੀਂ ਸਰਕਾਰ ਬਣਨ ਤੋਂ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਨਸ਼ਿਆਂ ਦੀ ਸਪਲਾਈ ਚੇਨ ਤੋੜ ਦਿਆਂਗੇ ਜਦਕਿ ਅੱਜ 4 ਸਾਲ ਬੀਤਣ ਤੋਂ ਬਾਅਦ ਵੀ ਇਹ ਨਸ਼ਿਆਂ ਦਾ ਦਰਿਆ ਪੰਜਾਬ ਦੇ ਅਨੇਕਾਂ ਨੌਜਵਾਨਾਂ ਮਾਵਾਂ ਦੇ ਪੁੱਤਰਾ ਧੀਆਂ ਦੇ ਘਰ ਵਾਲਿਆਂ ਅਤੇ ਭੈਣਾਂ ਦੇ ਵੀਰਾਂ ਨੂੰ ਖਾਈ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇਸ ਸਾਰੇ ਸਿਸਟਮ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੋਸ਼ੀ ਹਨ | ਕਰੀਮਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਇਨ੍ਹਾਂ ਮੰਦਭਾਗੀਆਂ ਹਾਲਾਤਾਂ ਦੀ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ ਕਿਉਂਕਿ ਪੰਜਾਬ ਇਸ ਛੇਵੇਂ ਦਰਿਆ ਕਾਰਨ ਖ਼ਤਮ ਹੋਣ ਜਾ ਰਿਹਾ ਹੈ ਜਿਸ ਦੇ ਲਈ ਸਾਡੀਆਂ ਸਰਕਾਰਾਂ ਅਤੇ ਪ੍ਰਸ਼ਾਸਨ ਦੋਸ਼ੀ ਹੈ | ਉਨ੍ਹਾਂ ਦੱਸਿਆ ਕਿ ਮਾਰਚ 2025 ਵਿਚ ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਸੰਭਾਲੋ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਸਿਸਟਮ ਲਈ ਜ਼ਿੰਮੇਵਾਰ ਸਰਕਾਰ ਨੂੰ ਜੜ੍ਹੋਂ ਪੁੱਟ ਦਿੱਤਾ ਜਾਵੇਗਾ | ਉਨ੍ਹਾਂ ਪਰਿਵਾਰ ਨੂੰ ਹੌਸਲਾ ਦਿੰਦੇ ਹੋਏ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਵਾਇਆ | ਇਸ ਮੌਕੇ ਉਨ੍ਹਾਂ ਦੇ ਨਾਲ ਰਕੇਸ਼ ਕੁਮਾਰ ਦਾਤਾਰ ਪੁਰੀ, ਲੇਖ ਰਾਜ ਜਮਾਲ ਪੁਰੀ, ਹਰਜਿੰਦਰ ਸ਼ੀਤਲ, ਜਥੇਦਾਰ ਅਮਰਜੀਤ ਸਿੰਘ, ਡਾਕਟਰ ਜਸਵੰਤ ਸਿੰਘ ਹਰਨਾਮ ਪੁਰ, ਪ੍ਰਗਟ ਸਿੰਘ ਸੰਧੂ, ਕਸ਼ਮੀਰ ਸਿੰਘ ਆਰ ਸੀ ਐਫ, ਵੇਦ ਪ੍ਰਕਾਸ਼, ਅਸ਼ੋਕ ਕੁਮਾਰ, ਭਗਵਾਨ ਦਾਸ ਨਾਹਰ, ਧਰਮਪਾਲ ਮੁੱਛ, ਰਾਮ ਲਾਲ ਤਹਿਸੀਲ ਪ੍ਰਧਾਨ ਬਸਪਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਕਟੜਾ ਐਕਸਪੈੱ੍ਰਸ ਵੇ ਪ੍ਰੋਜੈਕਟ ਦੇ ਅਧੂਰੇ ਪਏ ਕੰਮ ਨੂੰ ਜਲਦ ਪੂਰਾ ਕੀਤਾ ਜਾਵੇ-ਜੋਸ਼ੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ 'ਸੰਗਠਨ ਮਿਲਣੀ' ਦਾ ਆਯੋਜਨ <br/>
Ad Position 24