25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਦਿੱਲੀ ਕਟੜਾ ਐਕਸਪੈੱ੍ਰਸ ਵੇ ਪ੍ਰੋਜੈਕਟ ਦੇ ਅਧੂਰੇ ਪਏ ਕੰਮ ਨੂੰ ਜਲਦ ਪੂਰਾ ਕੀਤਾ ਜਾਵੇ-ਜੋਸ਼ੀ

Ad Position 21
No active advertisement
ਅਜੀਤ ਡੈਸਕ 09-04-2026
ਭੁਲੱਥ, 8 ਅਪ੍ਰੈਲ (ਮੇਹਰ ਚੰਦ ਸਿੱਧੂ)-ਦਿੱਲੀ ਕਟੜਾ ਐਕਸਪੈੱ੍ਰਸ ਵੇ ਪ੍ਰੋਜੈਕਟ ਦੇ ਅਧੂਰੇ ਪਏ ਕੰਮ ਨੂੰ ਸੰਬੰਧਿਤ ਧਿਰਾਂ ਨੂੰ ਭਰੋਸੇ 'ਚ ਲੈ ਕੇ ਤੁਰੰਤ ਮੁਕੰਮਲ ਕਰਨਾ ਚਾਹੀਦਾ ਹੈ ਤਾਂ ਜੋ ਵਿਕਸਿਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਲਈ ਅੱਗੇ ਵਧਿਆ ਜਾ ਸਕੇ | ਇਹ ਪ੍ਰਗਟਾਵਾ ਕਰਦਿਆਂ ਪ੍ਰਧਾਨ ਭਾਜਪਾ ਸਰਕਲ ਭੁਲੱਥ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵਲੋਂ ਦੇਸ਼ ਭਰ 'ਚ ਵਿਕਾਸ ਦੇ ਕੰਮ ਹੋ ਰਹੇ ਹਨ ਜਾਂ ਫਿਰ ਚੰਗੇ ਪ੍ਰੋਜੈਕਟ ਚੱਲ ਰਹੇ ਹਨ | ਇਹਨਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਦੇਸ਼ ਭਰ ਵਿਚ ਜਾਂ ਫਿਰ ਸਾਡੇ ਸੂਬਾ ਪੰਜਾਬ ਅੰਦਰ ਵਿਕਾਸ ਦੇ ਕੰਮਾਂ ਨੂੰ ਅੱਗੇ ਵਧਾਉਣ ਲਈ ਸਾਰੇ ਨਾਗਰਿਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਰਾਜਨੀਤੀ ਮੁੱਦਿਆਂ ਨੂੰ ਲੈ ਕੇ ਵਿਕਾਸ ਦੇ ਕੰਮਾਂ ਵਿਚ ਰੁਕਾਵਟ ਨਹੀਂ ਪਾਉਣੀ ਚਾਹੀਦੀ | ਉਨ੍ਹਾਂ ਕਿਹਾ ਕਿ ਦਿੱਲੀ ਕਟੜਾ ਐਕਸਪੈੱ੍ਰਸ ਵੇ ਜਿਸ ਦਾ ਕੰਮ ਅਧੂਰਾ ਪਿਆ ਹੈ, ਇਸ ਨੂੰ ਪੂਰਾ ਕਰਨ ਲਈ ਸਾਨੂੰ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਕੋਈ ਵੀ ਰਾਜਨੀਤਿਕ ਮੁੱਦਾ ਉਠਾ ਕੇ ਇਸ ਵਿਚ ਰੁਕਾਵਟ ਨਹੀਂ ਪਾਉਣੀ ਚਾਹੀਦੀ, ਦੇਸ਼ ਦੇ ਵਿਕਾਸ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਗੜੇਮਾਰੀ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ ਸਰਕਾਰ-ਚੰਦੀ ਅਗਲੀ ਖ਼ਬਰ ਸਰਕਾਰ ਪੀੜਤ ਪਰਿਵਾਰ ਨੂੰ ਮੁਆਵਜ਼ਾ ਤੇ ਇਕ ਜੀਅ ਨੂੰ ਨੌਕਰੀ ਦੇਵੇ-ਕਰੀਮਪੁਰੀ <br/>
Ad Position 24