25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਗੜੇਮਾਰੀ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ ਸਰਕਾਰ-ਚੰਦੀ

Ad Position 21
No active advertisement
ਅਜੀਤ ਡੈਸਕ 09-04-2026
ਫਗਵਾੜਾ, 8 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਫਗਵਾੜਾ ਹਲਕੇ ਵਿਚ ਗੜੇਮਾਰੀ ਕਾਰਨ ਹੋਏ ਕਣਕ ਦੀ ਫ਼ਸਲ ਦੇ ਨੁਕਸਾਨ ਬਦਲੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ, ਜਿਵੇਂ ਕਿ 2022 ਦੀਆਂ ਚੋਣਾਂ ਦੇ ਮਨੋਰਥ ਪੱਤਰ ਵਿਚ ਆਮ ਆਦਮੀ ਪਾਰਟੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ | ਰਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਕਿਸਾਨ ਮਾਯੂਸੀ 'ਚ ਹਨ | ਕਿਸਾਨਾਂ ਨੂੰ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਇਕ ਰੁਪਿਆ ਵੀ ਮੁਆਵਜ਼ਾ ਨਹੀਂ ਮਿਲਿਆ | ਹੁਣ ਕਿਸਾਨ ਫਿਰ ਤੋਂ ਅਪੀਲ ਕਰ ਰਹੇ ਹਨ ਕਿ ਕਣਕ ਦੀ ਖੜ੍ਹੀ ਫ਼ਸਲ ਦਾ ਗੜੇਮਾਰੀ ਕਾਰਨ ਹੋਏ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਉਨ੍ਹਾਂ ਨਾਲ ਸਤਵਿੰਦਰ ਸਿੰਘ ਘੁੰਮਣ, ਗੁਰਦੀਪ ਸਿੰਘ ਖੇੜਾ, ਬਿੰਦਰ ਸਿੰਘ ਰਾਵਲਪਿੰਡੀ, ਗੁਰਦਾਵਰ ਸਿੰਘ ਭਾਖੜੀਆਣਾ, ਰਣਜੀਤ ਸਿੰਘ ਜੀਤੀ, ਸ਼ਰਨਜੀਤ ਸਿੰਘ ਅਟਵਾਲ, ਸਤਪਾਲ ਸਿੰਘ ਕਿਸਨਪੁਰ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡਾਂ ਅੱਲੂਵਾਲ, ਲੋਧੀਵਾਲ, ਵੱਟਿਆਂਵਾਲੀ 'ਚ ਗੜੇਮਾਰੀ ਅਗਲੀ ਖ਼ਬਰ ਦਿੱਲੀ ਕਟੜਾ ਐਕਸਪੈੱ੍ਰਸ ਵੇ ਪ੍ਰੋਜੈਕਟ ਦੇ ਅਧੂਰੇ ਪਏ ਕੰਮ ਨੂੰ ਜਲਦ ਪੂਰਾ ਕੀਤਾ ਜਾਵੇ-ਜੋਸ਼ੀ
Ad Position 24