03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਮੈਰੀਪੁਰ ਵਿਖੇ ਡਾ. ਸੈਮੂਅਲ ਹੈਨੇਮਨ ਦੀ ਯਾਦ 'ਚ ਹੋਮਿਓਪੈਥਿਕ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 10-04-2026
ਡਡਵਿੰਡੀ/ਤਲਵੰਡੀ ਚੌਧਰੀਆਂ, 9 ਅਪ੍ਰੈਲ (ਦਿਲਬਾਗ ਸਿੰਘ ਝੰਡ, ਪਰਸਨ ਲਾਲ ਭੋਲਾ)-ਹੋਮਿਓਪੈਥਿਕ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹੋਮੀਓਪੈਥਿਕ ਮੈਡੀਕਲ ਅਫ਼ਸਰ ਡਾ. ਰੁਪਿੰਦਰ ਕੌਰ ਦੀ ਅਗਵਾਈ ਵਿਚ ਸੀ. ਐੱਚ. ਸੀ. ਟਿੱਬਾ ਦੇ ਹੋਮਿਓਪੈਥਿਕ ਮੈਡੀਕਲ ਅਫ਼ਸਰ ਡਾਕਟਰ ਰੇਸ਼ਮ ਸਿੰਘ ਦੀ ਦੇਖ-ਰੇਖ ਹੇਠ ਹੋਮਿਓਪੈਥੀ ਦੇ ਸੰਸਥਾਪਕ ਡਾ. ਸੈਮੂਅਲ ਹੈਨੇਮਨ ਦੇ ਜਨਮ ਦਿਨ ਮੌਕੇ ਮੈਰੀਪੁਰ ਵਿਖੇ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਹੈਮਿਓਪੈਥਿਕ ਕੈਂਪ ਲਗਾਇਆ | ਇਸ ਮੌਕੇ ਆਏ ਹੋਏ ਸਾਰੇ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਹੋਮਿਓਪੈਥਿਕ ਦਵਾਈਆਂ ਦਿੱਤੀਆਂ ਗਈਆਂ | ਕੈਂਪ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਪਿੰਡ ਮੈਰੀਪੁਰ ਦੀ ਸਰਪੰਚ ਕੋਮਲਪ੍ਰੀਤ ਕੌਰ, ਹਰਮਨਜੋਤ ਸਿੰਘ ਅਤੇ ਅਜਮੇਰ ਸਿੰਘ ਰਾਣਾ ਖਿੰਡਾ ਦਾ ਵਿਸ਼ੇਸ਼ ਸਹਿਯੋਗ ਰਿਹਾ | ਇਸ ਮੌਕੇ ਮਰੀਜ਼ਾਂ ਨੂੰ ਸੰਬੋਧਨ ਕਰਦਿਆਂ ਹੋਮਿਓਪੈਥਿਕ ਮੈਡੀਕਲ ਅਫ਼ਸਰ ਟਿੱਬਾ ਡਾਕਟਰ ਰੇਸ਼ਮ ਸਿੰਘ ਨੇ ਹੋਮੋਪੈਥਿਕ ਪ੍ਰਣਾਲੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੋਮਿਓਪੈਥਿਕ ਦਵਾਈਆਂ ਰੋਗ ਨੂੰ ਜੜ੍ਹ ਤੋਂ ਖਤਮ ਕਰਦੀਆਂ ਹਨ ਅਤੇ ਇਨ੍ਹਾਂ ਦਾ ਸਰੀਰ ਉੱਤੇ ਕੋਈ ਵੀ ਮਾੜਾ ਪ੍ਰਭਾਵ ਨਹੀਂ ਪੈਂਦਾ | ਉਨ੍ਹਾਂ ਮਰੀਜ਼ਾਂ ਨੂੰ ਹੋਮਿਓਪੈਥਿਕ ਪ੍ਰਣਾਲੀ ਨੂੰ ਅਪਣਾਉਣ ਦੀ ਸਲਾਹ ਦਿੰਦਿਆਂ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਹੋਰ ਸਿਹਤ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ | ਕੈਂਪ ਦੌਰਾਨ ਦਵਾਈਆਂ ਦੇਣ ਦੀ ਜ਼ਿੰਮੇਵਾਰੀ ਸਰਿਤਾ ਰਾਣੀ ਹੋਮਿਓਪੈਥਿਕ ਡਿਸਪੈਂਸਰ ਨੇ ਨਿਭਾਈ | ਇਸ ਮੌਕੇ ਅਮਨਦੀਪ ਸਿੰਘ, ਹਰਮਨਜੋਤ ਸਿੰਘ, ਅਜਮੇਰ ਸਿੰਘ ਰਾਣਾ ਰਾਜਵਿੰਦਰ ਕੌਰ ਤੇ ਸੁਖਵਿੰਦਰ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ <br/> ਅਗਲੀ ਖ਼ਬਰ ਰਾਕੇਸ਼ ਸੁਧੀਰ ਦੀ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ
Ad Position 24