03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਐੱਮ. ਏ. ਪੰਜਾਬੀ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>

Ad Position 21
No active advertisement
ਅਜੀਤ ਡੈਸਕ 10-04-2026
ਸੁਲਤਾਨਪੁਰ ਲੋਧੀ, 9 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨ ਕੀਤੇ ਨਤੀਜੇ 'ਚੋਂ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦਾ ਐੱਮ. ਏ. ਪੰਜਾਬੀ ਭਾਗ ਪਹਿਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਤੇ ਆਰਟਸ ਵਿਭਾਗ ਦੇ ਮੁਖੀ ਪ੍ਰੋ. ਰਾਜਦੀਪ ਕੌਰ ਜੋਸਨ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ. ਏ. ਪੰਜਾਬੀ ਦੇ ਪਹਿਲੇ ਸਮੈਸਟਰ ਦੀ ਵਿਦਿਆਰਥਣ ਸਿਮਰਨ ਸਪੁੱਤਰੀ ਬੱਗਾ ਨੇ 7.80 ਐਸ. ਜੀ. ਪੀ. ਏ. ਨਾਲ ਕਾਲਜ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਹੀ ਪਰਵੀਨ ਕੌਰ ਸਪੁੱਤਰੀ ਬਲਵੀਰ ਸਿੰਘ ਨੇ 7.40 ਐਸ. ਜੀ. ਪੀ. ਏ. ਤੇ ਮਨੀਸ਼ਾ ਰਾਣੀ ਸਪੁੱਤਰੀ ਸਤਨਾਮ ਸਿੰਘ ਨੇ 7.40 ਐਸ. ਜੀ. ਪੀ. ਏ. ਨਾਲ ਦੋਨਾਂ ਵਿਦਿਆਰਥਣਾਂ ਨੇ ਸਾਂਝੇ ਤੌਰ 'ਤੇ ਦੂਜਾ ਸਥਾਨ ਤੇ ਕੋਮਲਜੀਤ ਕੌਰ ਸਪੁੱਤਰੀ ਕਸ਼ਮੀਰ ਸਿੰਘ ਨੇ 7.20 ਐਸ. ਜੀ. ਪੀ. ਏ. ਤੇ ਕੋਮਲਪ੍ਰੀਤ ਕੌਰ ਸਪੁੱਤਰੀ ਸ਼ੀਤਲ ਸਿੰਘ 7.20 ਐਸ. ਜੀ. ਪੀ. ਏ. ਹਾਸਿਲ ਕਰਕੇ ਸਾਂਝੇ ਤੌਰ 'ਤੇ ਦੋਨਾਂ ਵਿਦਿਆਰਥਣਾਂ ਨੇ ਕਾਲਜ 'ਚੋਂ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਅਤੇ ਮਾਪਿਆਂ ਦਾ ਮਾਣ ਵਧਾਇਆ | ਇਸ ਦੇ ਨਾਲ ਹੀ ਐਮ. ਏ. ਪੰਜਾਬੀ ਤੀਜੇ ਸਮੈਸਟਰ ਦਾ ਨਤੀਜਾ ਵੀ ਸ਼ਾਨਦਾਰ ਰਿਹਾ | ਐਮ. ਏ. ਸਮੈਸਟਰ ਤੀਜਾ ਦੀ ਵਿਦਿਆਰਥਣ ਅਮਨਦੀਪ ਕੌਰ ਸਪੁੱਤਰੀ ਤਰਸੇਮ ਸਿੰਘ ਨੇ 6.33 ਐਸ. ਜੀ. ਪੀ. ਏ. ਹਾਸਿਲ ਕਰਕੇ ਕਾਲਜ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਹੀ ਅਨਕੇਤ ਕੌਰ ਸਪੁੱਤਰੀ ਮਨਜੀਤ ਸਿੰਘ ਨੇ 6.17 ਐਸ. ਜੀ. ਪੀ. ਏ ਹਾਸਿਲ ਕਰਕੇ ਦੂਜਾ ਸਥਾਨ ਤੇ ਨਿਸ਼ਾ ਸਿੰਘ ਸਪੁੱਤਰੀ ਕੁਲਵੰਤ ਸਿੰਘ ਨੇ 6.00 ਐਸ. ਜੀ. ਪੀ. ਏ. ਨਾਲ ਕਾਲਜ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਸਰਦਾਰਨੀ ਗੁਰਪ੍ਰੀਤ ਕੌਰ ਮੈਂਬਰ ਐਸ. ਜੀ. ਪੀ. ਸੀ., ਕਾਲਜ ਦੇ ਡਾਇਰੈਕਟਰ ਇੰਜ.ਨਿਮਰਤਾ ਕੌਰ ਤੇ ਇੰਜ. ਹਰਨਿਆਮਤ ਕੌਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਵਿਦਿਆਰਥੀਆਂ ਦੀ ਇਸ ਉੱਘੀ ਪ੍ਰਾਪਤੀ ਲਈ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ 'ਚ ਹੋਰ ਵੀ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਿਹਨਤੀ ਸਟਾਫ਼ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਵਿਚ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ <br/>
Ad Position 24