03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਗੁਰੂ ਹਰਕਿ੍ਸ਼ਨ ਪਬਲਿਕ ਹਾਈ ਸਕੂਲ ਦਾ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 10-04-2026
ਬੇਗੋਵਾਲ, 9 ਅਪ੍ਰੈਲ (ਸੁਖਜਿੰਦਰ ਸਿੰਘ)-ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜਿਆਂ 'ਚ ਗੁਰੂ ਹਰ ਕਿ੍ਸ਼ਨ ਪਬਲਿਕ ਹਾਈ ਸਕੂਲ ਬੇਗੋਵਾਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸਰਵਣ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿਚ ਉਨ੍ਹਾਂ ਦੇ ਸਕੂਲ ਦੇ ਹੋਣਹਾਰ ਵਿਦਿਆਰਥੀ ਗੁਰਰਾਜ ਸਿੰਘ ਨੇ 500 'ਚੋਂ 498 ਅੰਕ ਹਾਸਿਲ ਕੀਤੇ ਜਦਕਿ ਵਿਦਿਆਰਥਣ ਪੂਨਮ ਨੇ 489 ਤੇ ਮਨਦੀਪ ਸਿੰਘ ਨੇ 485 ਅੰਕ ਹਾਸਿਲ ਕਰਕੇ ਸਕੂਲ ਤੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸਰਵਣ ਸਿੰਘ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ਲਈ ਸਮੂਹ ਸਟਾਫ਼ ਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਹ ਸਾਰਾ ਸਿਹਰਾ ਉਨ੍ਹਾਂ ਦੇ ਮਿਹਨਤੀ ਸਟਾਫ਼ ਸਿਰ ਜਾਂਦਾ ਹੈ ਜਿਨ੍ਹਾਂ ਨੇ ਬੱਚਿਆਂ ਨੂੰ ਪੂਰੀ ਮਿਹਨਤ ਨਾਲ ਪੜ੍ਹਾਇਆ ਤੇ ਇਸ ਮੁਕਾਮ ਤੱਕ ਪਹੁੰਚਣ ਲਈ ਉਨ੍ਹਾਂ ਨੂੰ ਤਿਆਰ ਕੀਤਾ | ਇਸ ਮੌਕੇ ਜਸਪਾਲ ਕੌਰ ਤੂਰ, ਸੰਜੀਵ ਕੁਮਾਰ, ਨਿਰਮਲ ਸਿੰਘ, ਮਨਦੀਪ ਕੌਰ, ਬਲਵਿੰਦਰ ਕੌਰ, ਮਨਦੀਪ ਕੌਰ ਮੈਂਡੀ ਤੇ ਪ੍ਰੀਆ ਨੰਦਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਪੱਥਰ ਲਗਾਉਣ ਲਈ ਪੰਜ ਪਿੰਡਾਂ ਵਲੋਂ ਸੰਤ ਸੀਚੇਵਾਲ ਦਾ ਧੰਨਵਾਦ ਅਗਲੀ ਖ਼ਬਰ ਰਾਏਪੁਰ ਰਾਈਆਂ ਘਟਨਾ ਮਾਮਲੇ 'ਚ ਇਕ ਵਿਅਕਤੀ ਕਾਬੂ-ਡੀ. ਐਸ. ਪੀ. ਭੁਲੱਥ <br/>
Ad Position 24