03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਪੱਥਰ ਲਗਾਉਣ ਲਈ ਪੰਜ ਪਿੰਡਾਂ ਵਲੋਂ ਸੰਤ ਸੀਚੇਵਾਲ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 10-04-2026
ਸੁਲਤਾਨਪੁਰ ਲੋਧੀ, 9 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਮੰਡ ਇਲਾਕੇ ਦੇ ਪੰਜਾਂ ਪਿੰਡਾਂ ਨੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਦੇ ਸੁਹਿਰਦ ਯਤਨਾਂ ਸਦਕਾ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਸੰਵੇਦਨਸ਼ੀਲ ਹਿੱਸਾ ਪੱਥਰ ਲਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ | ਸੁਲਤਾਨਪੁਰ ਲੋਧੀ ਨਿਰਮਲ ਕੁਟੀਆ ਜਿਹੜੇ ਪੰਜਾਂ ਪਿੰਡਾਂ ਦੇ ਲੋਕ ਪਹੁੰਚੇ ਸਨ, ਉਨ੍ਹਾਂ ਵਿਚ ਜਾਣੀਆ, ਜਾਣੀਆ ਚਾਹਲ, ਮਹਿਰਾਜਪੁਰ, ਗੱਟਾ ਮੁੰਡੀ ਕਾਸੂ ਤੇ ਲੱਖੂ ਦੀਆਂ ਛੰਨਾ ਸ਼ਾਮਿਲ ਸਨ | ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਹਰ ਬਰਸਾਤ ਨੂੰ ਜੰਮਦੀ ਗਾਰ ਨਾਲ ਹੜ੍ਹ ਦਾ ਖਤਰਾ ਬਣਿਆ ਰਹਿੰਦੀ ਹੈ | ਲੋਕਾਂ ਮੰਗ ਕੀਤੀ ਕਿ ਇਸ ਗਾਰ ਨੂੰ ਵੀ ਤੁਰੰਤ ਕਢਵਾਇਆ ਜਾਵੇ | ਇਨ੍ਹਾਂ ਪਿੰਡਾਂ ਦੇ ਪੰਚਾਂ-ਸਰਪੰਚਾਂ, ਨੰਬਰਦਾਰਾਂ ਤੇ ਕਿਸਾਨ ਆਗੂਆਂ ਨੇ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਉਮਰ ਵਿਚ ਬੰਨ੍ਹ ਮਜ਼ਬੂਤ ਕਰਨ ਲਈ ਏਨਾ ਪੱਥਰ ਮੰਡ ਇਲਾਕੇ ਵਿਚ ਪਹੁੰਚ ਜਾਣਗੇ | ਇਸ ਮੌਕੇ ਵਫ਼ਦ ਵਿਚ ਆਏ ਮੇਜਰ ਸਿੰਘ ਜਾਣੀਆ, ਸਰਪੰਚ ਮਹਿਰਾਜਪੁਰ ਤੋਂ ਦੇਸ ਰਾਜ, ਗੁਰਮੁਖ ਸਿੰਘ ਗੱਟਾ ਮੁੰਡੀ ਕਾਸੂ ਸ਼ਾਮਿਲ ਸਨ | ਇਨ੍ਹਾਂ ਲੋਕਾਂ ਦਾ ਕਹਿਣਾ ਸੀ ਕਿ 2008 ਵਿਚ, ਫਿਰ 2019 ਤੇ ਸਾਲ 2023 ਵਿਚ ਆਏ ਹੜ੍ਹਾਂ ਵਿਚ ਸੰਤ ਸੀਚੇਵਾਲ ਨੇ ਉਨ੍ਹਾਂ ਦੀ ਬਾਂਹ ਫੜੀ ਸੀ | ਸਾਲ 2025 ਵਿਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਲੱਗ ਰਹੀ ਜ਼ਬਰਦਸਤ ਢਾਅ ਨੂੰ ਰੋਕਣ ਵਿਚ ਸੰਤ ਸੀਚੇਵਾਲ ਨੇ ਵੱਡੀ ਭੂਮਿਕਾ ਨਿਭਾਈ ਸੀ | ਡਰੇਨਜ਼ ਵਿਭਾਗ ਦੇ ਐਕਸੀਅਨ ਸਰਤਾਜ ਸਿੰਘ ਨੇ ਦੱਸਿਆ ਕਿ ਧੁੱਸੀ ਬੰਨ੍ਹ ਦੇ 2200 ਫੁੱਟ ਸੰਵੇਦਨਸ਼ੀਲ ਹਿੱਸੇ ਨੂੰ ਪੱਥਰ ਲਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ ਤੇ ਇਥੇ 10 ਦੇ ਕਰੀਬ ਸਟੱਡ ਲਾਏ ਜਾਣਗੇ ਤੇ ਲੋੜ ਅਨੁਸਾਰ ਸਪਰ ਬਣਾਉਣ ਦੀ ਤਜਵੀਜ਼ ਵੀ ਰੱਖੀ ਗਈ ਹੈ | ਇਸ ਮੌਕੇ ਜਾਣੀਆਂ ਚਾਹਲ ਤੋਂ ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ, ਹਰਨੇਕ ਸਿੰਘ, ਪਿੰਡ ਮਹਿਰਾਜ ਵਾਲੇ ਤੋਂ ਸਰਬਜੀਤ ਸਿੰਘ, ਗੁਰਨਾਮ ਸਿੰਘ, ਦਲੀਪ ਸਿੰਘ ਜੋਗਾ ਸਿੰਘ ਅਤੇ ਪਿੰਡ ਗੱਟਾ ਮੁੰਡੀ ਕਾਸੂ ਤੋਂ ਗੁਰਮੁਖ ਸਿੰਘ ਕਾਬਲ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ ਸਮੇਤ ਇਲਾਕੇ ਦੇ ਲੋਕ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ 'ਵਾਰਿਸ ਪੰਜ... ਅਗਲੀ ਖ਼ਬਰ ਗੁਰੂ ਹਰਕਿ੍ਸ਼ਨ ਪਬਲਿਕ ਹਾਈ ਸਕੂਲ ਦਾ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24