ਫੱਤੂਢੀਂਗਾ, 9 ਅਪ੍ਰੈਲ (ਬਲਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਨੋਰਥ ਨਾਲ ਯੁੱਧ ਨਸ਼ਿਆਂ ਵਿਰੁੱਧ ਨੂੰ ਪਿਛਲੇ ਸਮੇਂ ਤੋਂ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸਰਕਾਰ ਨੇ ਕੁਝ ਨਸ਼ੇ ਦੇ ਛੋਟੇ ਵਪਾਰੀ ਜੋ ਪਿੰਡਾਂ, ਕਸਬਿਆਂ 'ਚ ਨਸ਼ਾ ਵੇਚਦੇ ਹਨ ਉਨ੍ਹਾਂ ਦੇ ਘਰਾਂ 'ਤੇ ਪੀਲਾ ਪੰਜਾ ਵੀ ਚਲਾਇਆ ਪਰ ਉਸ ਦਾ ਵੀ ਕੋਈ ਖਾਸ ਅਸਰ ਵੇਖਣ ਨੂੰ ਨਹੀਂ ਲੱਗ ਰਿਹਾ | ਕਿਉਂਕਿ ਅੱਜ ਵੀ ਆਮ ਹੀ ਗਲੀ ਮੁਹੱਲਿਆਂ ਆਮ ਹੀ ਨਸ਼ਾ ਵਿਕ ਰਿਹਾ ਹੈ ਤੇ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬੱਬੂ ਖੈੜਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੱਤਾ ਵਿਚ ਨਸ਼ਿਆਂ ਨੂੰ ਇਕ ਹਫ਼ਤੇ ਵਿਚ ਬੰਦ ਕਰ ਦੇਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ, ਪਰ ਉਹ ਪੰਜਾਬ ਦੇ ਲੋਕਾਂ ਨਾਲ ਆਪਣੇ ਇਸ ਕੀਤੇ ਵਾਅਦੇ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ |