ਕਪੂਰਥਲਾ, 9 ਅਪ੍ਰੈਲ (ਵਿ. ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ. ਸੀ. ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਵਿਭਾਗ ਦੀ ਮੁਖੀ ਪ੍ਰੋ. ਮਨਦੀਪ ਕੌਰ ਤੇ ਕਲਾਸ ਇੰਚਾਰਜ ਪ੍ਰੋ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਬੀ. ਸੀ. ਏ. ਸਮੈਸਟਰ ਪਹਿਲਾ ਦੇ ਨਤੀਜੇ ਵਿਚ ਪੁਸ਼ਮਪ੍ਰੀਤ ਕੌਰ ਪਹਿਲੇ, ਸਿਮਰਤ ਕੌਰ ਦੂਜੇ ਤੇ ਗੁਰਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਬੀ. ਸੀ. ਏ. ਸਮੈਸਟਰ ਤੀਜਾ ਦੇ ਸ਼ਾਨਦਾਰ ਨਤੀਜੇ ਲਈ ਕਾਲਜ ਦੀਆਂ ਵਿਦਿਆਰਥਣਾਂ, ਸਕੂਲ ਦੇ ਮਿਹਨਤੀ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਜਜ਼ਬੇ ਤੇ ਦਿ੍ੜ੍ਹ ਨਿਸ਼ਚੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਵੀ ਵਿਦਿਆਰਥਣਾਂ ਹੋਰ ਮਿਹਨਤ ਨਾਲ ਵਧੀਆ ਨਤੀਜੇ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕਰਨਗੀਆਂ | ਡਾ. ਖਹਿਰਾ ਤੇ ਹੋਰ ਸਟਾਫ਼ ਮੈਂਬਰਾਂ ਨੇ ਕਾਲਜ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ |