ਭਾਕਿਯੂ ਲੱਖੋਵਾਲ ਵਲੋਂ ਮੋਗਾ ਰੈਲੀ 'ਚ ਪੁੱਜਣ ਸੰਬੰਧੀ ਕਿਸਾਨ ਆਗੂਆਂ ਦੀ ਮੀਟਿੰਗ <br/>
ਅਜੀਤ ਡੈਸਕ
10-04-2026
ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ 'ਤੇ ਹਲਕਾ ਵਿਧਾਇਕ ਖਹਿਰਾ ਵਲੋਂ ਦੁੱਖ ਪ੍ਰਗਟ
ਭੁਲੱਥ, 9 ਅਪ੍ਰੈਲ (ਮੇਹਰ ਚੰਦ ਸਿੱਧੂ)-ਪਿੰਡ ਰਾਏਪੁਰ ਅਰਾਈਆਂ 'ਚ ਇਕੋ ਦਿਨ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਫੇਲ੍ਹ ਸਾਬਤ ਹੁੰਦੀ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਨੂੰ ਠੱਲ੍ਹ ਪੈਣ ਦੀ ਬਜਾਏ ਨਸ਼ੇ ਵੱਧ ਰਹੇ ਹਨ ਤੇ ਨਸ਼ਿਆਂ ਦੇ ਵਿਕਰੇਤਾ ਪੁਲਿਸ ਪ੍ਰਸ਼ਾਸਨ ਦੀ ਮਿਲੀ ਭੁਗਤ ਕਰਕੇ ਸ਼ਰੇਆਮ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡ ਰਾਏਪੁਰ ਅਰਾਈਆਂ ਦੇ ਦੋ ਘਰਾਂ ਦੇ ਚਿਰਾਗ ਨਸ਼ਿਆਂ ਕਰਕੇ ਬੁੱਝ ਚੁੱਕੇ ਹਨ ਤੇ ਪੰਜਾਬ ਅੰਦਰ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਸੂਬਾ ਪੰਜਾਬ ਨਸ਼ਾ ਮੁਕਤ ਹੋਣ ਦੀ ਬਜਾਏ ਨਸ਼ਾ ਗ੍ਰਸਤ ਹੁੰਦਾ ਨਜ਼ਰ ਆ ਰਿਹਾ |