ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
ਅਜੀਤ ਡੈਸਕ
10-04-2026
ਕਪੂਰਥਲਾ, 9 ਅਪ੍ਰੈਲ (ਸਡਾਨਾ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਸੈਦੋਵਾਲ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਸਾਵਨਪ੍ਰੀਤ ਸਿੰਘ ਵਾਸੀ ਬੂਟਾਂ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 25 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਹੈਰੋਇਨ ਸਣੇ ਇਕ ਕਾਬੂ
ਫਗਵਾੜਾ, 9 ਅਪੈ੍ਰਲ (ਚਾਨਾ)-ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਮਸ਼ਾਨਘਾਟ ਗਰਾਊਾਡ ਹਦੀਆਬਾਦ ਲਾਗਿਓਾ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਤੁਸ਼ਾਨ ਸ਼ਰਮਾ ਉਰਫ਼ ਮੱਦੀ ਪੁੱਤਰ ਪ੍ਰਮੋਦ ਸ਼ਰਮਾ ਵਾਸੀ ਮੁਹੱਲਾ ਨਾਰੰਗਸ਼ਾਹਪੁਰ ਹਦੀਆਬਾਦ ਵਜੋਂ ਹੋਈ ਹੈ |