02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬਰਸਾਤ ਤੇ ਗੜੇਮਾਰੀ ਕਾਰਨ ਹੋਏ ਕਣਕ ਖ਼ਰਾਬੇ ਦਾ ਸਰਕਾਰ ਯੋਗ ਮੁਆਵਜ਼ਾ ਦੇਵੇ-ਮੋਹਨ ਸਿੰਘ ਡਾਲਾ

Ad Position 21
No active advertisement
ਅਜੀਤ ਡੈਸਕ 10-04-2026
ਨਡਾਲਾ, 9 ਅਪ੍ਰੈਲ (ਰਘਬਿੰਦਰ ਸਿੰਘ)-ਇਲਾਕੇ ਤੇ ਸੂਬੇ ਦੇ ਵੱਖ-ਵੱਖ ਥਾਵਾਂ ਵਿਚ ਹਾਲ ਹੀ ਵਿਚ ਪਈ ਭਾਰੀ ਬਰਸਾਤ ਅਤੇ ਗੜੇ ਮਾਰੀ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ | ਇਸ ਸੰਬੰਧੀ ਸਮਾਜ ਸੇਵੀ ਤੇ ਪ੍ਰਧਾਨ ਮੋਹਨ ਸਿੰਘ ਡਾਲਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਗੜੇਮਾਰੀ ਤੇ ਤੇਜ਼ ਹਵਾਵਾਂ ਕਾਰਨ ਕਣਕ ਦੀ ਫ਼ਸਲ ਜ਼ਮੀਨ 'ਤੇ ਢਹਿ ਗਈ ਹੈ, ਜਿਸ ਨਾਲ ਉਤਪਾਦਨ 'ਚ ਭਾਰੀ ਘਾਟ ਆਉਣ ਦੀ ਸੰਭਾਵਨਾ ਹੈ | ਇਸ ਅਚਾਨਕ ਆਈ ਕੁਦਰਤੀ ਆਫ਼ਤ ਨੇ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਉਹ ਆਰਥਿਕ ਤੌਰ 'ਤੇ ਕਾਫੀ ਪ੍ਰਭਾਵਿਤ ਹੋਏ ਹਨ | ਮੋਹਨ ਸਿੰਘ ਡਾਲਾ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਸਹੀ ਅੰਕਲਨ ਕਰਨਾ ਚਾਹੀਦਾ ਹੈ ਅਤੇ ਬਿਨਾਂ ਦੇਰੀ ਕੀਤੇ ਕਿਸਾਨਾਂ ਦੇ ਖਾਤਿਆਂ 'ਚ ਮੁਆਵਜ਼ਾ ਜਮ੍ਹਾਂ ਕਰਵਾਇਆ ਜਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਅਗਲੇ ਸਮੇਂ ਲਈ ਕਿਸਾਨਾਂ ਨੂੰ ਐਸੀ ਕੁਦਰਤੀ ਆਫ਼ਤਾਂ ਤੋਂ ਬਚਾਉਣ ਲਈ ਪੱਕੇ ਪ੍ਰਬੰਧ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਲੈ ਜਾਣ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਰੇਲਵੇ ਡਿਪੂ ਨੂੰ ਜਾਂਦੀ ਸੜਕ 'ਚ ਪਏ ਟੋਇਆਂ ਦੇ ਕਾਰਨ ਸਥਾਨਕ ਲੋਕ ਪ੍ਰੇਸ਼ਾਨ
Ad Position 24