02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸੁਭਾਨਪੁਰ ਦੇ ਨਜ਼ਦੀਕ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ

Ad Position 21
No active advertisement
ਅਜੀਤ ਡੈਸਕ 10-04-2026
ਸੁਭਾਨਪੁਰ, 9 ਅਪ੍ਰੈਲ (ਸਤਨਾਮ ਸਿੰਘ)-ਬੀਤੀ ਦੇਰ ਰਾਤ ਰੇਲਵੇ ਪੁਲਿਸ ਨੂੰ ਵੇਈਾ ਦੇ ਪੁੱਲ ਦੇ ਨਜ਼ਦੀਕ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਰੇਲਵੇ ਪੁਲਿਸ ਦੇ ਏ. ਐਸ. ਆਈ. ਕੇਵਲ ਸਿੰਘ ਨੇ ਦੱਸਿਆ ਕੇ ਉਨ੍ਹਾਂ ਨੂੰ ਹਮੀਰਾ ਦੇ ਸਟੇਸ਼ਨ ਮਾਸਟਰ ਨੇ ਸੂਚਨਾ ਦਿੱਤੀ ਕਿ ਸੁਭਾਨਪੁਰ ਦੇ ਰੇਲਵੇ ਫਾਟਕ ਤੋਂ ਥੋੜਾ ਪਿੱਛੇ ਵੇਈਾ ਦੇ ਪੁੱਲ ਦੇ ਨਜ਼ਦੀਕ ਇਕ ਅਣਪਛਾਤੀ ਔਰਤ ਦੀ ਰੇਲਵੇ ਲਾਈਨਾਂ ਕਰਾਸ ਕਰਨ ਮੌਕੇ ਮੌਤ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਮੌਕੇ 'ਤੇ ਜਾ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਸ਼ਨਾਖ਼ਤ ਕਰਨ ਦੀ ਕੋਸ਼ਿਸ਼ ਕੀਤੀ | ਪਰ ਸ਼ਨਾਖ਼ਤ ਨਹੀਂ ਹੋ ਸਕੀ | ਉਨ੍ਹਾਂ ਦੱਸਿਆ ਕਿ ਮਿ੍ਤਕ ਔਰਤ ਨੇ ਪੀਲੇ ਰੰਗ ਦਾ ਸੂਟ ਪਹਿਨਿਆ ਹੋਇਆ ਸੀ ਤੇ ਉਸ ਦੇ ਪਾਸ ਇਕ ਕੰਬਲ ਪਿਆ ਹੋਇਆ ਸੀ | ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਰਖਵਾ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ, ਮੋਟਰਸਾਈਕਲ ਤੇ ਇਲੈਕਟੋ੍ਰਨਿਕ ਕੰਡੇ ਸਮੇਤ ਦੋ ਨੌਜਵਾਨ ਗਿ੍ਫ਼ਤਾਰ <br/> ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਲੈ ਜਾਣ ਸੰਬੰਧੀ ਕੇਸ ਦਰਜ
Ad Position 24