ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ 9 ਮਈ ਨੂੰ -ਹਰਪਾਲ ਸਿੰਘ
ਅਜੀਤ ਡੈਸਕ
10-04-2026
ਕਪੂਰਥਲਾ, 9 ਅਪ੍ਰੈਲ (ਵਿ.ਪ੍ਰ.)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ. ਐਸ. ਨਗਰ ਮੁਹਾਲੀ ਦੀ ਦੇਖ-ਰੇਖ ਹੇਠ 9 ਮਈ ਨੂੰ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਤੇ ਭੁਲੱਥ ਦੀਆਂ ਸਾਰੀਆਂ ਅਦਾਲਤਾਂ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ | ਇਸ ਸੰਬੰਧੀ ਹਰਪਾਲ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਨੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੌਮੀ ਲੋਕ ਅਦਾਲਤ ਤੋਂ ਪਹਿਲਾਂ ਪ੍ਰੀ ਲੋਕ ਅਦਾਲਤਾਂ ਲਗਾ ਕੇ ਵੱਧ ਤੋਂ ਵੱਧ ਕੇਸ ਨਿਪਟਾਉਣ ਲਈ |