ਕਪੂਰਥਲਾ, 9 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਡੈਮੋਕਰੈਟਿਕ ਟੀਚਰ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਹਰਵਿੰਦਰ ਅੱਲੂਵਾਲ ਦੀ ਅਗਵਾਈ ਵਿਚ ਹੋਈ | ਮੀਟਿੰਗ 'ਚ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਢਾਲ ਬਣਾ ਕੇ ਪੰਜਾਬ ਦੇ ਅਧਿਆਪਕਾਂ 'ਤੇ ਜਬਰੀ ਥੋਪੇ ਗਏ ਟੈੱਟ ਟੈੱਸਟ ਨੂੰ ਰੱਦ ਕਰਵਾਉਣ ਲਈ 11 ਅਪੈ੍ਰਲ ਨੂੰ ਸੰਗਰੂਰ ਵਿਚ ਕੀਤੇ ਜਾ ਰਹੇ ਵਾਅਦਾ ਖ਼ਿਲਾਫ਼ੀ ਮਾਰਚ ਵਿਚ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਦੀ ਸ਼ਮੂਲੀਅਤ ਕਰਵਾਉਣ ਦਾ ਫ਼ੈਸਲਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਫ਼ਰੰਟ ਦੇ ਆਗੂ ਹਰਵਿੰਦਰ ਅੱਲੂਵਾਲ, ਜੈਮਲ ਸਿੰਘ, ਤਜਿੰਦਰ ਸਿੰਘ ਅਲੌਦੀਪੁਰ, ਬਲਵਿੰਦਰ ਭੰਡਾਲ, ਗੁਰਮੁਖ ਸਿੰਘ ਲੋਕ ਪੇ੍ਰਮੀ ਤੇ ਹੋਰ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਫ਼ਰੰਟ ਵਲੋਂ ਕੀਤੇ ਜਾ ਰਹੇ ਸੰਘਰਸ਼ਾਂ ਦੇ ਸਿੱਟੇ ਵਜੋਂ ਸਿੱਖਿਆ ਮੰਤਰੀ ਪੰਜਾਬ ਨੇ ਟੈੱਟ ਟੈੱਸਟ ਵਿਰੁੱਧ ਰੀਵਿਊ ਪਟੀਸ਼ਨ ਦਾਇਰ ਕਰਨ ਤੇ ਵਿਧਾਨ ਸਭਾ ਵਿਚ ਬਿੱਲ ਲੈ ਕੇ ਆਉਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਵਲੋਂ ਦੋਵਾਂ ਮੰਗਾਂ ਨੂੰ ਅਮਲੀ ਰੂਪ ਨਾ ਦੇਣ ਕਾਰਨ ਅਧਿਆਪਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਮੰਗਾਂ ਦੀ ਪੂਰਤੀ ਲਈ 11 ਅਪ੍ਰੈਲ ਨੂੰ ਸੰਗਰੂਰ ਵਿਚ ਹੋਣ ਵਾਲੇ ਵਾਅਦਾ ਖ਼ਿਲਾਫ਼ੀ ਮਾਰਚ ਵਿਚ ਉਤਸ਼ਾਹ ਨਾਲ ਭਾਗ ਲੈਣ | ਮੀਟਿੰਗ ਵਿਚ ਜਸਵਿੰਦਰ ਸਿੰਘ ਘੁੱਗ, ਐਸ. ਪੀ. ਸਿੰਘ, ਲੈਕਚਰਾਰ ਨਰਿੰਦਰ ਔਜਲਾ, ਬਲਵਿੰਦਰ ਭੰਡਾਲ, ਜਤਿੰਦਰ ਕੌਰ, ਪਵਨ ਜੋਸ਼ੀ, ਹਰਵਿੰਦਰ ਵਿਰਦੀ, ਵੀਨੂੰ ਸੇਖੜੀ, ਗੌਰਵ ਗਿੱਲ, ਮਲਕੀਤ ਸਿੰਘ, ਨਰਿੰਦਰ ਭੰਡਾਰੀ, ਅਵਤਾਰ ਸਿੰਘ, ਬਲਬੀਰ ਸਿੰਘ, ਹਰਵੇਲ ਸਿੰਘ, ਗੁਰਦੀਪ ਧੰਮ, ਧਰਮਵੀਰ, ਜਤਿੰਦਰ ਕੁਮਾਰ, ਹਰਜਿੰਦਰ ਸਿੰਘ, ਸੁਖਪਾਲ ਸਿੰਘ, ਮੁਖ਼ਤਿਆਰ ਸਿੰਘ, ਦਵਿੰਦਰ ਕੁਮਾਰ, ਮਨਿਸ਼ਵਰ ਸ਼ਰਮਾ, ਕਰਮਜੀਤ ਸਿੰਘ, ਪਾਰਸ ਧੀਰ, ਅਮਨਪ੍ਰੀਤ ਕੌਰ, ਅਰਸ਼ਦੀਪ ਕੌਰ ਲੈਬ ਅਟੈਂਡੈਂਟ, ਅਮਰਦੀਪ ਸਿੰਘ ਲੈਬ ਅਟੈਂਡੈਂਟ, ਸੁਨੀਲ ਸ਼ਰਮਾ, ਜਸਪਿੰਦਰ ਕੌਰ, ਛਣਕ ਸਿੰਘ, ਹਰਜਿੰਦਰ ਸਿੰਘ, ਗੁਰਜੀਤ ਕੌਰ, ਮਨਜੀਤ ਸਿੰਘ, ਪਾਰਥ ਤੇ ਕੁਲਵੀਰ ਸਿੰਘ ਆਦਿ ਹਾਜ਼ਰ ਸਨ |