02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਡਾ. ਚੱਬੇਵਾਲ ਤੇ ਡੀ. ਸੀ. ਨੇ ਦਾਣਾ ਮੰਡੀ ਵਿਖੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 11-04-2026
ਫਗਵਾੜਾ, 10 ਅਪੈ੍ਰਲ (ਹਰਜੋਤ ਸਿੰਘ ਚਾਨਾ)-ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਤੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਦਾਣਾ ਮੰਡੀ ਫਗਵਾੜਾ ਦਾ ਦੌਰਾ ਕਰਕੇ ਕਣਕ ਸੰਬੰਧੀ ਕੀਤੇ ਜਾ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਦੇ ਵਿਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਇਸ ਦੇ ਲਈ ਪਹਿਲਾਂ ਤੋਂ ਹੀ ਸਾਰੇ ਪ੍ਰਬੰਧ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆਂ ਜਾਵੇਗਾ ਅਤੇ ਸਮੇਂ ਸਿਰ ਅਦਾਇਗੀ ਵੀ ਕੀਤੀ ਜਾਵੇਗੀ | ਇਸ ਦੌਰਾਨ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਦੱਸਿਆ ਕਿ ਦਾਣਾ ਮੰਡੀ ਫਗਵਾੜਾ ਵਿਖੇ 1 ਲੱਖ ਮੀਟਰਿਕ ਟਨ ਦੇ ਕਰੀਬ ਕਣਕ ਆਉਂਦੀ ਦੀ ਉਮੀਦ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀ ਵਿਚ ਖ਼ਰੀਦ ਪ੍ਰਕਿਰਿਆ ਅਤੇ ਢੋਆ ਢੁਆਈ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀ 'ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਆਵੇ ਅਤੇ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਈ ਜਾਵੇ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਬਰੀਕੀ ਨਾਲ ਹੇਠਲੇ ਪੱਧਰ ਤੇ ਮੰਡੀ ਵਿਚ ਸਾਰੇ ਪ੍ਰਬੰਧ ਕਰਨ ਸਬੰਧੀ ਨਿਰਦੇਸ਼ ਦਿੱਤੇ ਗਏ ਹਨ | ਜ਼ਿਲ੍ਹੇ ਦੀਆਂ ਸਮੂਹ ਮੰਡੀਆਂ 'ਚ ਲੋੜੀਂਦੀਆਂ ਮਾਤਰਾ ਵਿਚ ਬਾਰਦਾਨਾ ਵੀ ਉਪਲਬਧ ਹੈ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕੀ ਫ਼ਸਲ ਲਿਆਉਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਕਾਰਨ ਦੋਹਾਂ ਧਿਰਾਂ 'ਚ ਝੜਪ, 3 ਜ਼ਖ਼ਮੀ ਸਿਵਲ ਹਸਪਤਾਲ 'ਚ ਦਾਖ਼ਲ <br/> ਅਗਲੀ ਖ਼ਬਰ ਦੁਕਾਨਦਾਰ ਨੂੰ ਚਕਮਾ ਦੇ ਕੇ ਚੋਰ ਨੋਟਾਂ ਦੇ ਹਾਰ ਤੇ ਹੋਰ ਕੀਮਤੀ ਸਾਮਾਨ ਲੈ ਕੇ ਹੋਇਆ ਫ਼ਰਾਰ <br/>
Ad Position 24
No active advertisement