ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਸ਼ਵ ਸਿਹਤ ਦਿਵਸ 'ਤੇ ਲਾਇਲਪੁਰ ਖ਼ਾਲਸਾ ਕਾਲਜ 'ਚ ਕਰਵਾਏ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ <br/>

Ad Position 21
No active advertisement
ਅਜੀਤ ਡੈਸਕ 11-04-2026
ਕਪੂਰਥਲਾ, 10 ਅਪ੍ਰੈਲ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰੀਬਨ ਕਲੱਬ ਵਲੋਂ ਵਿਸ਼ਵ ਸਿਹਤ ਦਿਵਸ 'ਤੇ ਵਿਦਿਆਰਥੀਆਂ 'ਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ, ਜਿਸ 'ਚ 25 ਵਿਦਿਆਰਥੀਆਂ ਨੇ ਭਾਗ ਲਿਆ | ਮੁਕਾਬਲੇ 'ਚ ਬੀ. ਏ. ਛੇਵੇਂ ਸਮੈਸਟਰ ਦੀ ਵਿਦਿਆਰਥਣ ਅਨਮੋਲ ਨੇ ਪਹਿਲਾ, ਬੀ. ਏ. ਦੂਜੇ ਸਮੈਸਟਰ ਦੇ ਵਿਦਿਆਰਥੀ ਜੁਗਰਾਜ ਸਿੰਘ ਨੇ ਦੂਜਾ ਤੇ ਬੀ. ਕਾਮ ਦੂਜੇ ਸਮੈਸਟਰ ਦੇ ਵਿਦਿਆਰਥੀ ਪ੍ਰਭਸਿਮਰਨ ਸਿੰਘ ਨੇ ਤੀਜਾ ਸਥਾਨ ਲਿਆ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ, ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਤੇ ਪ੍ਰੋ. ਜਸਪ੍ਰੀਤ ਕੌਰ ਨੇ ਪੋਸਟਰ ਬਣਾਉਣ ਦੇ ਮੁਕਾਬਲੇ 'ਚ ਵੱਖ-ਵੱਖ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਢਿੱਲੋਂ ਨੇ ਕਿਹਾ ਕਿ ਸਿਹਤਮੰਦ ਜੀਵਨ ਸ਼ੈਲੀ ਖ਼ੁਸ਼ਹਾਲ ਜੀਵਨ ਦੀ ਕੁੰਜੀ ਹੈ ਤੇ ਹਰ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ 'ਚ ਸਿਹਤ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ, ਕਿਉਂਕਿ ਨੌਜਵਾਨ ਸਾਡਾ ਭਵਿੱਖ ਹਨ | ਇਸ ਲਈ ਸਿਹਤਮੰਦ ਰਾਸ਼ਟਰ ਦੇ ਨਿਰਮਾਣ ਲਈ ਸਰੀਰਕ ਤੇ ਮਾਨਸਿਕ ਸਿਹਤ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਨਗਰ ਨਿਗਮ ਦੀ ਪਹਿਲੀ ਤਰਜੀਹ-ਅਨੁਪਮ ਕਲੇਰ <br/> ਅਗਲੀ ਖ਼ਬਰ ਫਾਲਕਨ ਸਕੂਲ 'ਚ ਵਰਲਡ ਹੈਲਥ ਡੇ ਸੰਬੰਧੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ <br/>
Ad Position 24
No active advertisement