ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸੰਤ ਸੀਚੇਵਾਲ ਦੀ ਅਗਵਾਈ ਹੇਠ ਵਿਸਾਖੀ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ <br/>

Ad Position 21
No active advertisement
ਅਜੀਤ ਡੈਸਕ 11-04-2026
ਸੁਲਤਾਨਪੁਰ ਲੋਧੀ, 10 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਪਵਿੱਤਰ ਕਾਲੀ ਵੇਈਾ ਤੇ ਬੁੱਢਾ ਦਰਿਆ ਦੇ ਕਿਨਾਰਿਆਂ 'ਤੇ ਮਨਾਏ ਜਾਣ ਵਾਲੇ ਵਿਸਾਖੀ ਮੇਲੇ ਲਈ ਤਿਆਰੀਆਂ ਪੂਰੀ ਸ਼ਰਧਾ ਨਾਲ ਜਾਰੀ ਹਨ | ਇਸ ਸੰਬੰਧੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਇਸ ਵਾਰ ਵੀ ਹਰ ਸਾਲ ਦੀ ਤਰ੍ਹਾਂ ਪਵਿੱਤਰ ਵੇਈਾ ਦੇ 6 ਪੱਤਣਾਂ ਤੇ ਬੁੱਢੇ ਦਰਿਆ ਦੇ 2 ਸਥਾਨਾਂ 'ਤੇ ਵਿਸਾਖੀ ਦਾ ਮੇਲਾ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 14 ਅਪ੍ਰੈਲ ਨੂੰ ਪਿੰਡ ਭੂਖੜੀ ਖ਼ੁਰਦ ਦੇ ਪੱਤਣ 'ਤੇ ਵਿਸਾਖੀ ਮੇਲੇ ਦਾ ਦੂਜਾ ਵੱਡਾ ਸਮਾਗਮ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਦੀ ਹਾਜ਼ਰੀ ਦੀ ਉਮੀਦ ਹੈ | ਸੰਤ ਸੀਚੇਵਾਲ ਨੇ ਦੱਸਿਆ ਕਿ ਵਿਸਾਖੀ ਦੇ ਮੱਦੇਨਜ਼ਰ ਪਵਿੱਤਰ ਕਾਲੀ ਵੇਈਾ ਦੇ ਕਿਨਾਰਿਆਂ 'ਤੇ ਸਫ਼ਾਈ ਅਤੇ ਸੁੰਦਰਤਾ ਲਈ ਕਾਰਸੇਵਾ ਜਾਰੀ ਹੈ | ਉਨ੍ਹਾਂ ਕਿਹਾ ਕਿ ਰੋਜ਼ਾਨਾ ਸਵੇਰੇ ਸੰਗਤ ਨਾਲ ਮਿਲ ਕੇ ਸੇਵਾ ਕਰ ਰਹੇ ਹਨ ਅਤੇ ਵੇਈਾ ਦੇ ਲਗਪਗ 3 ਕਿੱਲੋਮੀਟਰ ਤੱਕ ਦੋਵਾਂ ਕਿਨਾਰਿਆਂ ਦੀ ਸਫ਼ਾਈ ਕੀਤੀ ਜਾ ਰਹੀ ਹੈ | ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਜਥਿਆਂ ਵਿਚ ਪਹੁੰਚ ਕੇ ਇਸ ਮੁਹਿੰਮ ਵਿਚ ਭਾਗ ਲੈ ਰਹੀਆਂ ਹਨ | ਉਨ੍ਹਾਂ ਹੋਰ ਦੱਸਿਆ ਕਿ ਹਰ ਸਾਲ ਇਸ ਮੌਸਮ ਦੌਰਾਨ ਦਰਖਤਾਂ ਦੇ ਪੱਤੇ ਅਤੇ ਪਾਣੀ ਵਿਚ ਉੱਗਣ ਵਾਲੀ ਬੂਟੀ ਵੇਈਾ ਦੇ ਵਹਾਅ ਨੂੰ ਪ੍ਰਭਾਵਿਤ ਕਰਦੀ ਹੈ, ਜਿਸ ਨੂੰ ਦੂਰ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਸਫ਼ਾਈ ਦੇ ਨਾਲ-ਨਾਲ ਰੰਗ-ਰੋਗਨ ਤੇ ਸੁੰਦਰਤਾ ਦੇ ਕੰਮ ਵੀ ਤੇਜ਼ੀ ਨਾਲ ਜਾਰੀ ਹਨ | ਸੰਤ ਸੀਚੇਵਾਲ ਨੇ ਇਲਾਕੇ ਦੀਆਂ ਸੰਗਤਾਂ ਤੇ ਪਿੰਡਾਂ ਵਲੋਂ ਕੀਤੀ ਜਾ ਰਹੀ ਸੇਵਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸਾਂਝੀ ਕੋਸ਼ਿਸ਼ਾਂ ਧਾਰਮਿਕ ਤੇ ਵਾਤਾਵਰਨ ਸੰਭਾਲ ਦੀ ਬਿਹਤਰੀਨ ਉਦਾਹਰਨ ਹਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ <br/> ਅਗਲੀ ਖ਼ਬਰ ਸਰਕਾਰੀ ਹਸਪਤਾਲ ਨੂੰ ਫੋਗਿੰਗ ਮਸ਼ੀਨ ਦੀ ਮਦਦ <br/>
Ad Position 24
No active advertisement