ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 11-04-2026
ਕਪੂਰਥਲਾ, 10 ਅਪ੍ਰੈਲ (ਸਡਾਨਾ)-ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ | ਇਸ ਮੌਕੇ ਭਾਈ ਪਲਵਿੰਦਰ ਸਿੰਘ ਸਾਰੰਗ ਹਜ਼ੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ ਤੋਂ ਇਲਾਵਾ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਤੇ ਇਤਿਹਾਸ ਸੰਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ | ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਪ੍ਰਕਾਸ਼ ਪੁਰਬ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਜਥੇ. ਜਸਵਿੰਦਰ ਸਿੰਘ ਬੱਤਰਾ, ਸੁਖਜੀਤ ਸਿੰਘ ਢੱਪਈ, ਪਰਮਜੀਤ ਸਿੰਘ ਸ਼ੇਖੂਪੁਰ, ਰਾਜਬੀਰ ਸਿੰਘ ਵਾਲੀਆ, ਬਲਵਿੰਦਰ ਸਿੰਘ, ਜਸਪਾਲ ਸਿੰਘ ਖੁਰਾਣਾ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਬਬਲੂ, ਆਗਿਆਪਾਲ ਸਿੰਘ, ਹਰਪਾਲ ਸਿੰਘ, ਸੇਵਾ ਸਿੰਘ, ਕੁਲਦੀਪ ਸਿੰਘ, ਸੁਖਜਿੰਦਰ ਸਿੰਘ ਬੱਬਰ, ਪਰਮਿੰਦਰ ਸਿੰਘ, ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਲਖਬੀਰ ਸਿੰਘ ਸਾਹੀ, ਅਮਰੀਕ ਸਿੰਘ ਸਚਦੇਵਾ, ਸ਼ਰਨਪਾਲ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ, ਸਿਮਰਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਮਨਮੋਹਨ ਸਿੰਘ, ਜਸਬੀਰ ਸਿੰਘ ਰਾਣਾ, ਮਨਜੀਤ ਸਿੰਘ, ਸਾਧੂ ਸਿੰਘ, ਸੁਰਜੀਤ ਸਿੰਘ ਸਡਾਨਾ, ਦਵਿੰਦਰ ਕੌਰ ਸਾਹਨੀ, ਸਵਰਨ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਚਾਰ ਸਾਲ 'ਚ ਸਿਰਫ਼ ਪੰਜਾਬ ਦਾ ਭੱਠਾ ਬਿਠਾਉਣ ਦਾ ਕੰਮ ਕੀਤਾ-ਵਾਹਦ, ਖੁਰਾਣਾ <br/> ਅਗਲੀ ਖ਼ਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ ਵਿਸਾਖੀ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ <br/>
Ad Position 24
No active advertisement