ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਸ਼ੇ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਭਾਜਪਾ ਆਗੂ ਸੌਰਵ ਖੁੱਲਰ ਵਲੋਂ ਦੁੱਖ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 11-04-2026
ਨਡਾਲਾ, 10 ਅਪ੍ਰੈਲ (ਰਘਬਿੰਦਰ ਸਿੰਘ)-ਭਾਜਪਾ ਆਗੂ ਸੌਰਵ ਖੁੱਲਰ ਨੇ ਹਾਲ ਹੀ ਵਿਚ ਪਿੰਡ ਰਾਏਪੁਰ ਅਰਾਈਆਂ ਵਿਖੇ ਨਸ਼ੇ ਦੀ ਲਪੇਟ 'ਚ ਆ ਕੇ ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਨੇ ਪਰਿਵਾਰਾਂ ਨੂੰ ਧੀਰਜ ਦਿੰਦੇ ਹੋਏ ਉਨ੍ਹਾਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ | ਇਸ ਮੌਕੇ ਸੌਰਵ ਖੁੱਲਰ ਨੇ ਕਿਹਾ ਕਿ ਪੰਜਾਬ 'ਚ ਨਸ਼ੇ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ ਤੇ ਨੌਜਵਾਨ ਇਸਦਾ ਸਭ ਤੋਂ ਵੱਧ ਸ਼ਿਕਾਰ ਬਣ ਰਹੇ ਹਨ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਰਕਾਰ ਨਸ਼ੇ ਨੂੰ ਰੋਕਣ 'ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੇ ਨਸ਼ੇ ਨੂੰ ਖ਼ਤਮ ਕਰ ਦੇਣ ਦੇ ਵੱਡੇ ਵੱਡੇ ਦਾਅਵਿਆਂ ਦੀ ਹਕੀਕਤ ਨੂੰ ਬਿਆਨ ਕਰ ਦਿੱਤਾ ਹੈ | ਮੌਜੂਦਾ ਸਰਕਾਰ ਕਰੋੜਾਂ ਰੁਪਏ ਖ਼ਰਚ ਕੇ ਯੁੱਧ ਨਸ਼ਿਆਂ ਵਿਰੁੱਧ ਦਾ ਪ੍ਰਚਾਰ ਕਰ ਰਹੀ ਹੈ ਪਰ ਯਕੀਨ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਸਮੇਂ 'ਚ ਹਾਲਾਤ ਹੋਰ ਵੀ ਬੇਕਾਬੂ ਹੋ ਸਕਦੇ ਹਨ | ਖੁੱਲਰ ਨੇ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਠੋਸ ਯੋਜਨਾਵਾਂ ਬਣਾਈਆਂ ਜਾਣ | ਅਖੀਰ 'ਚ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿਚ ਗੰਭੀਰਤਾ ਨਾ ਦਿਖਾਈ ਤਾਂ ਭਾਜਪਾ ਵਲੋਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਰਮੇਸ਼ ਸ਼ਰਮਾ ਭੁਲੱਥ ਕਨਵੀਨਰ, ਅੰਮਿ੍ਤ ਸਿੰਘ ਨਡਾਲਾ, ਸਤਨਾਮ ਸਿੰਘ ਢਿਲਵਾਂ, ਹਰਵਿੰਦਰ ਸਿੰਘ ਢਿਲਵਾਂ ਤੋਂ ਇਲਾਵਾ ਪਿੰਡ ਦੇ ਸਰਪੰਚ ਵਰਿੰਦਰ ਪਰਾਸ਼ਰ, ਨੰਬਰਦਾਰ ਵਿਲੀਅਮ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵ ਸੈਨਿਕ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ-ਯੋਗੇਸ਼ ਸ਼ਰਮਾ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਪਲਾਹੀ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਕੀਤਾ ਮੈਰਿਟ ਸੂਚੀ 'ਚ ਨਾਂਅ ਦਰਜ <br/...
Ad Position 24
No active advertisement