ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੇਂਡੂ ਮਜ਼ਦੂਰ ਯੂਨੀਅਨ ਨੇ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Ad Position 21
No active advertisement
ਅਜੀਤ ਡੈਸਕ 11-04-2026
ਸੁਲਤਾਨਪੁਰ ਲੋਧੀ, 10 ਅਪ੍ਰੈਲ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਦੇ ਮੁਹੱਲਾ ਪੰਡੋਰੀ ਵਿਖੇ ਇਕੋ ਮਾਂ ਦੇ ਚਾਰ ਪੁੱਤਰਾਂ ਤੋਂ ਬਾਅਦ ਪੰਜਵੇਂ ਪੁੱਤਰ ਦੀ ਵੀ ਨਸ਼ਿਆਂ ਨਾਲ ਹੋਈ ਮੌਤ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਕਿਰਤੀ ਕਿਸਾਨ ਯੂਨੀਅਨ ਦੇ ਸੁੱਚਾ ਸਿੰਘ ਸੱਧੂਵਾਲ ਤੇ ਸਾਥੀਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਾਵਜੂਦ ਹਰ ਰੋਜ਼ ਨੌਜਵਾਨਾਂ ਦੀਆਂ ਮੌਤਾਂ ਦਾ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ ਨਸ਼ਿਆਂ ਨੂੰ ਰੋਕਣ 'ਚ ਅਸਫਲ ਰਹੀ ਹੈ | ਉਨ੍ਹਾਂ ਪੀੜਿਤ ਪਰਿਵਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਦਾ ਨੇ ਦੱਸਿਆ ਕਿ ਪੀੜਿਤ ਲੋਕਾਂ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਡੀ. ਐਸ. ਪੀ. ਦਫ਼ਤਰ ਸੁਲਤਾਨਪੁਰ ਲੋਧੀ ਵਿਖੇ 11 ਅਪ੍ਰੈਲ ਨੂੰ ਧਰਨਾ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਵਫ਼ਦ ਨੇ ਡੀ. ਸੀ. ਅਕਾਸ਼ ਬਾਂਸਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਦਿੱਤੀਆਂ ਸ਼ੁੱਭਕਾਮਨਾਵਾਂ <br/> ਅਗਲੀ ਖ਼ਬਰ ਯੂਰੀਆ ਖਾਦ ਨਾਲ ਕਿਸਾਨਾਂ ਨੂੰ ਵਾਧੂ ਸਾਮਾਨ ਵੇਚਣ ਵਾਲੇ ਦੁਕਾਨਦਾਰਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ-ਕਿਸਾਨ ਆਗੂ...
Ad Position 24
No active advertisement