ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭਾਜਪਾ ਦੇ ਵਫ਼ਦ ਨੇ ਡੀ. ਸੀ. ਅਕਾਸ਼ ਬਾਂਸਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਦਿੱਤੀਆਂ ਸ਼ੁੱਭਕਾਮਨਾਵਾਂ <br/>

Ad Position 21
No active advertisement
ਅਜੀਤ ਡੈਸਕ 11-04-2026
ਕਪੂਰਥਲਾ, 10 ਅਪ੍ਰੈਲ (ਅਮਰਜੀਤ ਕੋਮਲ)-ਭਾਜਪਾ ਦੇ ਇਕ ਵਫ਼ਦ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ 'ਚ ਜ਼ਿਲ੍ਹੇ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਮਿਲ ਕੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਨੂੰ ਜੀ ਆਇਆ ਕਿਹਾ ਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਵੀ ਭੇਟ ਕੀਤੀਆਂ | ਭਾਜਪਾ ਆਗੂਆਂ ਨੇ ਜ਼ਿਲ੍ਹੇ ਦੇ ਵਿਕਾਸ ਤੇ ਪ੍ਰਸ਼ਾਸਨਿਕ ਕੰਮਾਂ ਬਾਰੇ ਉਨ੍ਹਾਂ ਨਾਲ ਸੰਖੇਪ 'ਚ ਚਰਚਾ ਕੀਤੀ | ਇਸ ਮੌਕੇ ਰਣਜੀਤ ਸਿੰਘ ਖੋਜੇਵਾਲ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪ੍ਰਾਜੈਕਟਾਂ ਵਿਚ ਮੈਡੀਕਲ ਕਾਲਜ, ਕ੍ਰਿਟੀਕਲ ਕੇਅਰ ਸੈਂਟਰ ਤੇ ਕਾਂਜਲੀ ਵੈੱਟਲੈਂਡ ਸ਼ਾਮਿਲ ਹੈ | ਉਨ੍ਹਾਂ ਇਨ੍ਹਾਂ ਪ੍ਰਾਜੈਕਟਾਂ ਸੰਬੰਧੀ ਕਾਰਜਾਂ ਵਿਚ ਡਿਪਟੀ ਕਮਿਸ਼ਨਰ ਨੂੰ ਤੇਜ਼ੀ ਲਿਆਉਣ ਦੀ ਵੀ ਅਪੀਲ ਕੀਤੀ | ਡਿਪਟੀ ਕਮਿਸ਼ਨਰ ਨੇ ਭਾਜਪਾ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਨਗੇ ਤੇ ਜ਼ਿਲ੍ਹੇ ਦੇ ਰੁਕੇ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ | ਵਫ਼ਦ 'ਚ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਜ਼ਿਲ੍ਹਾ ਜਨਰਲ ਸਕੱਤਰ ਹੈਰੀ ਸ਼ਰਮਾ ਐਡਵੋਕੇਟ, ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਐਸ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਸਭਰਵਾਲ, ਐਸ. ਸੀ. ਮੋਰਚੇ ਦੇ ਸੂਬਾਈ ਬੁਲਾਰੇ ਮਹਿੰਦਰ ਸਿੰਘ ਬਲੇਰ, ਮੰਡਲ ਦੋਨਾ ਦੇ ਪ੍ਰਧਾਨ ਸਰਬਜੀਤ ਸਿੰਘ ਦਿਉਲ, ਮੰਡਲ ਪ੍ਰਧਾਨ ਕਮਲ ਪ੍ਰਭਾਕਰ, ਮੰਡਲ ਪ੍ਰਧਾਨ ਲੱਕੀ ਸਰਪੰਚ, ਐਸ. ਸੀ. ਮੋਰਚੇ ਦੇ ਉਪ ਪ੍ਰਧਾਨ ਬਲਵਿੰਦਰ ਸਿੰਘ ਰਾਈਆਂਵਾਲ, ਅਸ਼ੋਕ ਮਾਹਲਾ, ਕੁਲਦੀਪ ਕੋਟ, ਰਾਜਨ ਠਿੱਗੀ, ਮੱਸਾ ਸਿੰਘ, ਮਨੂੰ ਸ਼ਰਮਾ, ਐਡਵੋਕੇਟ ਮੁਕੇਸ਼ ਗੁਪਤਾ, ਐਡਵੋਕੇਟ ਗੁਲਸ਼ਨ ਸ਼ਰਮਾ, ਐਡਵੋਕੇਟ ਜਤਿੰਦਰ, ਸੋਨੂੰ ਔਜਲਾ, ਸੁਨੀਲ ਅਰੋੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਨੇ ਡੀ. ਸੀ. ਅਕਾਸ਼ ਬਾਂਸਲ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਕੀਤਾ ਸਵਾਗਤ <br/> ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਨੇ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>
Ad Position 24
No active advertisement